ਨਾਜਾਇਜ਼ ਸ਼ਰਾਬ ਦੇ ਮਾਮਲੇ ''ਚ 3 ਪੁੱਤਾਂ ਸਣੇ ਮਾਂ ਖਿਲਾਫ਼ ਪਰਚਾ

10/20/2019 4:45:26 PM

ਭਵਾਨੀਗੜ੍ਹ (ਵਿਕਾਸ) : ਡੀ.ਐੱਸ.ਪੀ. ਭਵਾਨੀਗੜ੍ਹ ਗੁਬਿੰਦਰ ਸਿੰਘ ਤੇ ਇੰਸਪੈਕਟਰ ਗੁਰਿੰਦਰ ਸਿੰਘ ਥਾਣਾ ਮੁਖੀ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਪਿੰਡ ਨਾਗਰਾ ਵਿਖੇ ਇਕ ਘਰ ਦੀ ਛਾਪੇਮਾਰੀ ਕੀਤੀ। ਛਾਪਾਮਾਰੀ ਕਰਦਿਆਂ ਪੁਲਸ ਨੇ ਪਰਿਵਾਰ ਦੇ ਇਕ ਵਿਅਕਤੀ ਨੂੰ 80 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰ ਲਿਆ, ਜਦਕਿ ਮੁਲਜ਼ਮ ਦੇ ਦੋ ਭਰਾ ਤੇ ਮਾਂ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਦਿੰਦੇ ਐੱਸ.ਆਈ. ਬਲਵਿੰਦਰ ਸਿੰਘ ਇੰਚਾਰਜ ਪੁਲਸ ਚੌਕੀ ਘਰਾਚੋ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਬਾਹੱਦ ਪਿੰਡ ਨਾਗਰਾ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਤਿੰਨ ਸਕੇ ਭਰਾ ਆਪਣੀ ਮਾਂ ਨਾਲ ਮਿਲ ਕੇ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਵੱਡੀ ਮਾਤਰਾ 'ਚ ਸ਼ਰਾਬ ਲੈ ਕੇ ਆਏ ਹਨ। 

ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਛਾਪੇਮਾਰੀ ਕਰਦਿਆਂ ਗੁਰਪ੍ਰੀਤ ਸਿੰਘ ਉਰਫ ਮੋਖਾ ਨੂੰ ਸ਼ਰਾਬ ਦੀਆਂ 80 ਬੋਤਲਾਂ ਬਰਾਮਦ ਹੋਣ ਦੇ ਦੋਸ਼ 'ਚ ਕਾਬੂ ਕਰ ਲਿਆ ਪਰ ਉਸ ਦੇ ਬਾਕੀ ਦੇ ਸਾਥੀ ਫਰਾਰ ਹੋ ਗਏ।, ਪੁਲਸ ਨੇ ਇਸ ਸਬੰਧੀ ਐਕਸਾਇਜ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਬਾਕੀ ਦੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

rajwinder kaur

This news is Content Editor rajwinder kaur