ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਪ੍ਰਵਾਸੀ ਵਿਅਕਤੀ ਨੇ ਲਿਆ ਫਾਹਾ

02/27/2022 10:31:48 AM

ਜੈਤੋ (ਗੁਰਮੀਤਪਾਲ) : ਪਿੰਡ ਰਾਮੇਆਣਾ ਵਿਖੇ ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਇਕ ਪ੍ਰਵਾਸੀ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਆਤਮ-ਹਤਿਆ। ਜੈਤੋ ਦੀ ਸਮਾਜਸੇਵੀ ਸੰਸਥਾ ਸ਼੍ਰੀ ਗੋਮੁੱਖ ਸਹਾਰਾ ਲੰਗਰ ਕਮੇਟੀ ਨੂੰ ਪੰਜਾਬ ਪੁਲਸ ਦੇ ਏ. ਐੱਸ. ਆਈ. ਗੁਰਮੁਖ ਸਿੰਘ ਨੇ ਸੂਚਨਾ ਦਿੱਤੀ ਕਿ ਪਿੰਡ ਰਾਮੇਆਣਾ ਦੇ ਮੱਲਣ ਰੋਡ ਸੋਏ ਕੋਲ ਇਕ ਬਹੋੜ ਦੇ ਦਰੱਖਤ ’ਤੇ ਇਕ ਵਿਅਕਤੀ ਨੇ ਫਾਹਾ ਲੈ ਲਿਆ ਹੈ। ਸਹਾਰਾ ਟੀਮ ਘਟਨਾ ਸਥਾਨ ’ਤੇ ਪਹੁੰਚੀ ਤੇ ਏ. ਐੱਸ. ਆਈ. ਗੁਰਮੁਖ ਸਿੰਘ ਵੱਲੋਂ ਕਾਰਵਾਈ ਕਰਦਿਆਂ ਲਾਸ਼ ਨੂੰ ਜੈਤੋ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

ਇਹ ਵੀ ਪੜ੍ਹੋ : ਮੋਗਾ ’ਚ ਅਗਵਾ ਕੀਤੀ ਗਈ ਕੁੜੀ ਦੇ ਮਾਮਲੇ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਜਾਣਕਾਰੀ ਅਨੁਸਾਰ ਘਰੇਲੂ ਸਮੱਸਿਆ ਕਾਰਨ ਮ੍ਰਿਤਕ ਵਿਅਕਤੀ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿ ਰਿਹਾ ਸੀ। ਜਿਸ ਕਾਰਨ ਉਸ ਨੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਘਟਨਾ ਸਥਾਨ ’ਤੇ ਸਹਾਰਾ ਟੀਮ ਦੇ ਮੈਂਬਰ ਖੇਮ ਰਾਜ ਬਾਦਲ, ਦੀਪਕ ਸਿੰਗਲਾ, ਜਤਿਨ ਜਿੰਦਲ, ਪਾਇਲਟ ਤਾਰਾ ਚੰਦ, ਟਰੱਕ ਯੂਨੀਅਨ ਦੇ ਪ੍ਰਧਾਨ ਰਾਜਦੀਪ ਔਲਖ ਤੇ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸ਼ੇਰ ਸਿੰਘ (25) ਪੁੱਤਰ ਪ੍ਰੇਮ ਚੰਦ ਵਾਸੀ ਨਗਲਾ ਗੋਸਾਈ, ਜ਼ਿਲਾ ਉਰਿਆਂ (ਯੂ. ਪੀ.) ਵਜੋਂ ਹੋਈ ਹੈ, ਜੋ ਕਿ ਇੰਟਰਲਾਕ ਟਾਇਲ ਫੈਕਟਰੀ ਵਿਚ ਕੰਮ ਕਰਦਾ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News