ਵਾਹਨ ਦੀ ਟੱਕਰ ਕਾਰਨ ਪ੍ਰਵਾਸੀ ਨੌਜਵਾਨ ਦੀ ਮੌਤ
Sunday, Sep 08, 2024 - 06:22 PM (IST)
ਬਨੂੜ (ਗੁਰਪਾਲ)-ਥਾਣਾ ਬਨੂੜ ਦੀ ਪੁਲਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਛਾਣ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸਵੇਰੇ ਜਾਂਚ ਅਧਿਕਾਰੀ ਏ. ਐੱਸ. ਆਈ. ਮੁਹੰਮਦ ਨਸੀਮ ਨੂੰ ਸੂਚਨਾ ਮਿਲੀ ਕਿ ਬਨੂੜ ਸ਼ਹਿਰ ਵਿੱਚੋਂ ਲੰਘਦੇ ਕੌਮੀ ਮਾਰਗ 'ਤੇ ਬਣਾਏ ਗਏ ਓਵਰਬ੍ਰਿਜ 'ਤੇ ਕਿਸੇ ਵਿਅਕਤੀ ਦੀ ਲਾਸ਼ ਪਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ 'ਤੇ ਜਦੋਂ ਜਾਂਚ ਅਧਿਕਾਰੀ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਕੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਦੋਂ ਇਸ ਦੀ ਸ਼ਨਾਖ਼ਤ ਕਰਨੀ ਚਾਹੀ ਤਾਂ ਇਸ ਦੀ ਸ਼ਨਾਖ਼ਤ ਨਹੀਂ ਹੋਈ। ਮ੍ਰਿਤਕ ਨੌਜਵਾਨ ਵੇਖਣ ਨੂੰ ਪ੍ਰਵਾਸੀ ਲੱਗਦਾ ਹੈ, ਜਿਸ ਦੀ ਉਮਰ ਤਕਰੀਬਨ 32 ਕੁ ਸਾਲ ਅਤੇ ਜਿਸ ਨੇ ਨੀਲੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਪੈਂਟ ਪਾਈ ਹੋਈ ਹੈ। ਇਸ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟੇ ਲਈ ਪਛਾਣ ਵਾਸਤੇ ਰੱਖਵਾ ਦਿੱਤਾ ਗਿਆ ਹੈ। ਇਸ ਅਣਪਛਾਤੇ ਨੌਜਵਾਨ ਦੀ ਮੌਤ ਕਿਸੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਨਾਲ ਹੋਈ।
ਇਹ ਵੀ ਪੜ੍ਹੋ- ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ