ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ

12/21/2018 5:09:03 AM

 ਪਟਿਆਲਾ, (ਬਲਜਿੰਦਰ)- ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਦੇ ਦੋਸ਼ ’ਚ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਸੁਰਿੰਦਰ ਸਿੰਘ ਪੁੱਤਰ ਆਸ਼ੂ ਰਾਮ, ਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਘਡ਼ੂਆਂ ਤਹਿਸੀਲ ਤੇ ਜ਼ਿਲਾ ਮੋਹਾਲੀ ਸ਼ਾਮਲ ਹਨ।   ਇਸ ਸਬੰਧੀ ਸੋਮਨਾਥ ਪੁੱਤਰ ਸ਼ਿਵ ਕੁਮਾਰ ਵਾਸੀ ਪਿੰਡ ਮਰਦਾਂਹੇਡ਼ੀ ਅਤੇ ਗੁਰਜੰਟ ਸਿੰਘ ਪੁੱਤਰ ਪ੍ਰੀਤ ਰਾਜ ਸਿੰਘ ਵਾਸੀ ਪਿੰਡ ਧਨੇਠਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਨ੍ਹਾਂ ਤੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਡੇਢ ਲੱਖ ਰੁਪਏ ਲਏ। ਨਾ ਤਾਂ ਬਾਹਰ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ 420, 120-ਬੀ ਆਈ. ਪੀ. ਸੀ. ਅਤੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ ਦੀ ਧਾਰਾ 13  ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

KamalJeet Singh

This news is Content Editor KamalJeet Singh