ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ, ਕੇਸ ਦਰਜ

01/11/2019 1:32:08 AM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ’ਚ ਪੁਲਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਮਾਲੇਰਕੋਟਲਾ ਸਿਟੀ 1 ਦੇ ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਪ੍ਰਵੀਨ ਫਰੁਕੀ ਵਾਸੀ ਮਾਲੇਰਕੋਟਲਾ ਨੇ ਬਿਆਨ ਦਰਜ ਕਰਵਾਏ ਕਿ ਨਸੀਰ ਅਲੀ ਵਾਸੀ ਮਾਲੇਰਕੋਟਲਾ ਨੇ ਮੈਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੇਰੇ ਨਾਲ ਧੋਖਾਦੇਹੀ ਕੀਤੀ ਹੈ। ਨਾ ਤਾਂ ਮੈਨੂੰ ਵਿਦੇਸ਼  ਭੇਜਿਆ ਅਤੇ ਨਾ ਹੀ ਮੇਰੇ ਪੈਸੇ ਮੋਡ਼ੇ ਜਦੋਂ ਮੈਂ ਪੈਸਿਆਂ ਦੀ ਮੰਗ ਕੀਤੀ ਤਾਂ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪ੍ਰਵੀਨ ਫਰੁਕੀ ਦੇ ਬਿਆਨਾਂ ’ਤੇ ਨਸੀਰ ਅਲੀ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


KamalJeet Singh

Content Editor

Related News