ਪੁਲਸ ਦੇ ਸਹਿਯੋਗ ਨਾਲ ਸਮਾਜ ਸੇਵੀ ਨੇ ਲੋਕਾਂ ਨੂੰ ਵੰਡੇ ਮਾਸਕ

05/12/2021 6:19:40 PM

ਬਰੇਟਾ (ਬਾਂਸਲ) : ਕੋਰੋਨਾ ਮਹਾਮਾਰੀ ਜਿਥੇ ਇਕ ਪਾਸੇ ਆਪਣੇ ਪੈਰ ਪਸਾਰ ਰਹੀ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮਹਾਮਾਰੀ ਤੋਂ ਬਚਾਅ ਲਈ ਸਬੰਧੀ ਲੋੜੀਂਦੀਆਂ ਵਸਤੂਆਂ ਵੰਡੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਜਸਵੰਤ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ ਲੋਕਾਂ ਨੂੰ ਇਸ ਤੋਂ ਬਚਾਉਣ ਲਈ ਸਮੇਂ-ਸਮੇਂ ’ਤੇ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਕਰਕੇ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਦਿੱਤੀਆਂ ਗਈਆਂ ਕੋਰੋਨਾ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਅਤੇ ਮੂੰਹ ’ਤੇ ਮਾਸਕ ਨਾ ਲਾਉਣ ਵਾਲੇ ਲੋਕਾਂ ਨੂੰ ਸਥਾਨਕ ਸਮਾਜ ਸੇਵੀ ਲੱਕੀ ਕੁਮਾਰ ਵੱਲੋਂ ਸ਼ਹਿਰ ਦੇ ਲੋਕਾਂ ਨੂੰ 500 ਦੇ ਕਰੀਬ ਮਾਸਕ ਵੰਡੇ ਗਏ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ ਅੱਜ ਦੇ ਸਮੇਂ ’ਚ ਲੋਕਾਂ ਨਾਲ ਖੜ੍ਹਨਾ ਅਤੇ ਮਦਦ ਕਰਨਾ ਬਹੁਤ ਵੱਡਾ ਪੁੰਨ ਹੈ। ਇਸ ਮੌਕੇ ਕਮਲਦੀਪ ਪੱਪੂ, ਸੁਖਵਿੰਦਰ ਸ਼ਰਮਾ, ਰਾਮ ਲਾਲ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
 


Manoj

Content Editor

Related News