ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
Monday, Dec 02, 2024 - 11:33 AM (IST)
ਚੰਡੀਗੜ੍ਹ- ਸਾਲ 2024 ਖ਼ਤਮ ਹੋਣ ਵਾਲਾ ਹੈ। ਇਸ ਸਾਲ ਦੇ ਆਖਰੀ ਮਹੀਨੇ ਯਾਨੀ ਦਸੰਬਰ 'ਚ ਸਰਦੀਆਂ ਦੀਆਂ ਛੁੱਟੀਆਂ ਕਾਰਨ ਸਕੂਲ ਬੰਦ ਕਰ ਦਿੱਤੇ ਜਾਂਦੇ ਹਨ। ਦੱਸ ਦੇਈਏ ਕਿ ਦਸੰਬਰ ਵਿਚ ਕ੍ਰਿਸਮਸ ਤੋਂ ਇਲਾਵਾ ਕੋਈ ਤਿਉਹਾਰ ਨਹੀਂ ਹੁੰਦਾ। ਇਹ ਤਿਉਹਾਰ ਖ਼ਾਸ ਤੌਰ 'ਤੇ ਈਸਾਈ ਪ੍ਰਮੁੱਖ ਪਰਿਵਾਰਾਂ ਅਤੇ ਸਕੂਲਾਂ 'ਚ ਵੀ ਮਨਾਇਆ ਜਾਂਦਾ ਹੈ ਪਰ ਫਿਰ ਵੀ ਦਸੰਬਰ ਵਿਚ ਛੁੱਟੀਆਂ ਦੀ ਕੋਈ ਕਮੀ ਨਹੀਂ ਹੈ।
ਇਹ ਵੀ ਪੜ੍ਹੋ- ਅੰਧਵਿਸ਼ਵਾਸ ਦੇ ਚੱਕਰ 'ਚ ਪਏ ਪਰਿਵਾਰ ਨਾਲ ਹੋਇਆ ਵੱਡਾ ਕਾਂਡ, ਉਹ ਹੋਇਆ ਜੋ ਸੋਚਿਆ ਨਾ ਸੀ
ਦਸੰਬਰ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਕ੍ਰਿਸਮਸ ਦਾ ਤਿਉਹਾਰ 25 ਦਸੰਬਰ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਪੰਜਾਬ 'ਚ ਇਸ ਨੂੰ ਵੱਡਾ ਦਿਨ ਵੀ ਕਿਹਾ ਜਾਂਦਾ ਹੈ। 25 ਦਸੰਬਰ ਨੂੰ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜੇਕਰ ਸਰਦੀਆਂ ਦੀਆਂ ਛੁੱਟੀਆਂ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਕੂਲਾਂ 'ਚ 25 ਦਸੰਬਰ ਤੋਂ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ 31 ਦਸੰਬਰ ਤੱਕ ਰਹਿੰਦੀਆਂ ਹਨ। ਦਸੰਬਰ ਵਿਚ ਸਰਦੀਆਂ ਦੀਆਂ ਛੁੱਟੀਆਂ ਮੌਸਮ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਲਈ ਅਗਾਊਂ ਕੋਈ ਹੁਕਮ ਜਾਰੀ ਨਹੀਂ ਕੀਤਾ ਜਾਂਦਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
25 ਦਸੰਬਰ ਤੋਂ ਲੈ ਕੇ 31 ਦਸੰਬਰ ਦੀਆਂ ਛੁੱਟੀਆਂ ਤੋਂ ਇਲਾਵਾ ਇਸ ਮਹੀਨੇ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8