ਫਾਜ਼ਿਲਕਾ ’ਚ ਕੋਰੇਨਾ ਵਾਇਰਸ ਦੇ 27 ਮਾਮਲੇ ਆਏ ਸਾਹਮਣੇ

01/08/2022 7:17:20 PM

ਫਾਜ਼ਿਲਕਾ (ਸੁਖਵਿੰਦਰ ਥਿੰਦ)-ਸਿਹਤ ਵਿਭਾਗ ਵੱਲੋਂ ਪਿਛਲੇ ਸਮੇਂ ਬੜੀ ਮੁਸ਼ਕਿਲ ਨਾਲ ਕੋਰੋਨਾ ਵਾਇਰਸ ਦੇ ਕਹਿਰ ’ਤੇ ਕਾਬੂ ਪਾਇਆ ਗਿਆ ਪਰ ਹੁਣ ਮੁੜ ਫਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਫਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 27 ਕੇਸ ਪਾਜ਼ੇਟਿਵ ਪਾਏ ਗਏ ਹਨ, ਜਦਕਿ 62 ਕੇਸ ਅਜੇ ਵੀ ਐਕਟਿਵ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਨਾਲ ਕਿਸੇ ਦੀ ਵੀ ਮੌਤ ਦੀ ਖ਼ਬਰ ਨਹੀਂ ਹੈ। ਇਸ ਮੌਕੇ ਐੱਸ. ਐੱਮ. ਓ. ਰੋਹਿਤ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਅਸੀਂ ਸਾਰੇ ਮਾਸਕ, ਸੈਨੇਟਾਈਜ਼ਰ, ਆਪਸੀ ਦੂਰੀ ਦੇ ਨਾਲ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਦੇ ਹਾਂ ਤਾਂ ਇਸ ਭਿਆਨਕ ਬੀਮਾਰੀ ਤੋਂ ਬਚ ਸਕਦੇ ਹਾਂ।


Manoj

Content Editor

Related News