ਸੰਗਰੂਰ ''ਚ ਕੋਰੋਨਾ ਦੇ 101 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਵਿਅਕਤੀ ਹੋਏ ਠੀਕ
Wednesday, Jan 12, 2022 - 10:30 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦੀ ਰਫ਼ਤਾਰ ਦਿਨੋਂ ਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ 101 ਕੇਸ ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਨਾਲ ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦਾ ਬਲਾਸਟ ਹੋਇਆ ਹੈ। ਬੁੱਧਵਾਰ ਨੂੰ ਜਾਰੀ ਮੀਡੀਆ ਬੁਲੇਟਨ ਅਨੁਸਾਰ ਸਿਹਤ ਬਲਾਕ ਸੰਗਰੂਰ 41, ਸੁਨਾਮ 8 ਕੋਹਰੀਆ 13, ਲੌਂਗੋਵਾਲ 15 , ਧੂਰੀ 8 , ਮੂਣਕ 2, ਸ਼ੇਰਪੁਰ 3 ਤੇ ਭਵਾਨੀਗੜ੍ਹ ਵਿਖੇ 11 ਕੋਰੋਨਾ ਪਾਜ਼ੇਟਿਵ ਕੇਸ ਪਾਏ ਗਏ ਹਨ। ਇਸ ਤੋਂ ਇਲਾਵਾ 5 ਵਿਅਕਤੀ ਕੋਰੋਨਾ ਪਾਜ਼ੇਟਿਵ ਵਿਅਕਤੀ ਤੰਦਰੁਸਤ ਹੋ ਕੇ ਘਰ ਵਾਪਸੀ ਕਰ ਗਏ ਹਨ ।
ਇਹ ਖ਼ਬਰ ਪੜ੍ਹੋ- ਪਿਛਲੇ ਸਾਲ ਆਸਟ੍ਰੇਲੀਆ ’ਚ ਮਿਲੀ ਸਫਲਤਾ, ਭਾਰਤੀ ਕ੍ਰਿਕਟ ਦੇ ਮਹਾਨ ਪ੍ਰਦਰਸ਼ਨਾਂ ’ਚੋਂ ਇਕ : ਗਾਵਾਸਕਰ
ਜ਼ਿਲ੍ਹਾ ਸੰਗਰੂਰ 'ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 403 ਹੋ ਗਈ ਹੈ। ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ 16194 ਕੋਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਹਨ ਅਤੇ 14913 ਵਿਅਕਤੀ ਤੰਦਰੁਸਤ ਹੋ ਕੇ ਘਰ ਨੂੰ ਜਾ ਚੁੱਕੇ ਹਨ ਇਸ ਤੋਂ ਇਲਾਵਾ ਮ੍ਰਿਤਕਾਂ ਦੀ ਗਿਣਤੀ 878 ਹੋ ਚੁੱਕੀ ਹੈ ਅਤੇ 403 ਕੇਸ ਕੋਰੋਨਾ ਐਕਟਿਵ ਹਨ। ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤੇ ਮਾਸਕ ਜ਼ਰੂਰ ਪਹਿਨਿਆ ਜਾਵੇ।
ਇਹ ਖ਼ਬਰ ਪੜ੍ਹੋ-ਕੋਰੋਨਾ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ IAS ਤੇ IPS ਅਧਿਕਾਰੀਆਂ ਦਾ ਸਨਮਾਨ ਕਰਨ ਦੀ ਉੱਠੀ ਮੰਗ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।