ਸੰਗਰੂਰ ''ਚ ਕੋਰੋਨਾ ਨੇ ਤੋੜੇ ਪਿਛਲੇ ਰਿਕਾਰਡ, 46 ਵਿਅਕਤੀ ਆਏ ਪਾਜ਼ੇਟਿਵ, ਤਿੰਨ ਦੀ ਹੋਈ ਮੌਤ

03/29/2021 11:17:21 PM

ਸੰਗਰੂਰ (ਬੇਦੀ/ਰਿਖੀ) - ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਜਾਨਲੇਵਾ ਹਮਲਾ ਜਾਰੀ ਹੈ ਜਿੱਥੇ ਅੱਜ ਜ਼ਿਲ੍ਹੇ ਫਿਰ ਜ਼ਿਲ੍ਹੇ ਵਿੱਚ ਤਿੰਨ ਹੋਰ ਮੌਤਾਂ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ ਉੱਥੇ ਕੋਰੋਨਾ ਦੇ ਪਾਜ਼ੇਟਿਵ ਆਉਣ ਦੇ ਪਿਛਲੇ ਰਿਕਾਰਡ ਟੁੱਟ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ’ਚ ਅੱਜ ਫਿਰ 46 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਸਿਹਤ ਬਲਾਕ ਅਮਰਗੜ੍ਹ ਦੀ ਇੱਕ 85 ਸਾਲਾ ਔਰਤ ਅਤੇ ਬਲਾਕ ਕੌਹਰੀਆਂ ਦੇ 28 ਸਾਲਾ ਨੌਜਵਾਨ ਅਤੇ ਬਲਾਕ ਭਵਾਨੀਗੜ੍ਹ ਦੇ 60 ਸਾਲਾ ਵਿਅਕਤੀ ਦੀ ਕਰੋਨਾ ਕਰਕੇ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਬਾਉਲੀ ਸਾਹਿਬ ਦੇ ਹਜ਼ੂਰੀ ਰਾਗੀ ਦੀ ਬਿਆਸ ਦਰਿਆ 'ਚੋਂ ਲਾਸ਼ ਬਰਾਮਦ

ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 10, ਧੂਰੀ ’ਚ 2 ਸਿਹਤ ਬਲਾਕ ਲੌਂਗੋਵਾਲ 'ਚ 6 ਕੇਸ, ਸ਼ੇਰਪੁਰ 'ਚ 3 ਸੁਨਾਮ 'ਚ 11, ਮੂਣਕ 'ਚ 1, ਅਮਰਗੜ੍ਹ 'ਚ 2,  ਮਾਲੇਰਕੋਟਲਾ 'ਚ 5 ਕੌਹਰੀਆਂ 'ਚ 5, ਪੰਜਗਰਾਈਆਂ 'ਚ 1 ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 5439 ਕੇਸ ਹਨ ਜਿਨ੍ਹਾਂ ’ਚੋਂ ਕੁੱਲ 4831 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 380 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 30 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ ਜਦਕਿ 228 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

Inder Prajapati

This news is Content Editor Inder Prajapati