ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਨਾਲ 1 ਦੀ ਮੌਤ, 92 ਮਾਮਲੇ ਆਏ ਸਾਹਮਣੇ

01/22/2022 11:25:51 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਸੰਗਰੂਰ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਆਏ ਦਿਨ ਵੱਡੀ ਗਿਣਤੀ ’ਚ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਮ੍ਰਿਤਕਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ । ਸ਼ਨੀਵਾਰ ਨੂੰ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ 92 ਨਵੇਂ ਕੋਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਨਾਲ 1 ਵਿਅਕਤੀ ਦੀ ਮੌਤ ਵੀ ਹੋ ਚੁੱਕੀ ਹੈ। ਮ੍ਰਿਤਕ ਵਿਅਕਤੀ ਸਿਹਤ ਬਲਾਕ ਭਵਾਨੀਗੜ੍ਹ ਨਾਲ ਸਬੰਧਤ ਸੀ ਅਤੇ ਮੋਹਾਲੀ ਵਿਖੇ ਉਸ ਦੀ ਮੌਤ ਹੋਈ ਹੈ। ਸਿਹਤ ਬਲਾਕ ਸੰਗਰੂਰ ’ਚ 24, ਧੂਰੀ ’ਚ 10, ਭਵਾਨੀਗੜ੍ਹ ’ਚ 6, ਲੌਂਗੋਵਾਲ ’ਚ 12, ਮੂਨਕ ’ਚ 5, ਸੁਨਾਮ ’ਚ 3, ਕੌਹਰੀਆਂ 9, ਫਤਿਹਗੜ੍ਹ ਪੰਜਗਰਾਈਆਂ 5, ਅਮਰਗੜ੍ਹ 4, ਮਾਲੇਰਕੋਟਲਾ 3, ਸ਼ੇਰਪੁਰ ਵਿਖੇ 11 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਦਾਖ਼ਲ 190 ਕੋਰੋਨਾ ਨਾਲ ਪੀੜਤ ਵਿਅਕਤੀ ਕੋਰੋਨਾ ’ਤੇ ਜਿੱਤ ਹਾਸਲ ਕਰਕੇ ਘਰ ਵਾਪਸੀ ਕਰ ਚੁੱਕੇ ਹਨ।

ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ ਕੋਰੋਨਾ ਨਾਲ ਸਬੰਧਤ 17453 ਕੇਸ ਪਾਏ ਗਏ ਹਨ, ਜਦਕਿ 15883 ਵਿਅਕਤੀ ਕੋਰੋਨਾ ’ਤੇ ਜਿੱਤ ਹਾਸਲ ਕਰ ਚੁੱਕੇ ਹਨ। ਇਸ ਤੋਂ ਇਲਾਵਾ 889 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ ਜ਼ਿਲ੍ਹੇ ਅੰਦਰ 681 ਕੋਰੋਨਾ ਐਕਟਿਵ ਕੇਸ ਬਾਕੀ ਹਨ। ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਮੱਦੇਨਜ਼ਰ ਮਾਸਕ ਪਹਿਨ ਕੇ ਹੀ ਬਾਹਰ ਨਿਕਲਿਆ ਜਾਵੇ । ਇਸ ਦੇ ਨਾਲ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਵੀ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਬੀਮਾਰੀ ਨਾਲ ਲੜਿਆ ਜਾ ਸਕੇ। 


Manoj

Content Editor

Related News