ਰਿਸ਼ਵਤ ਦੇ ਮਾਮਲੇ ’ਚ ਜੇ. ਈ. ਨੂੰ 4 ਸਾਲ ਦੀ ਸਜ਼ਾ ਤੇ 20 ਹਜ਼ਾਰ ਦਾ ਜੁਰਮਾਨਾ
Friday, Nov 24, 2023 - 05:20 PM (IST)
ਧਨੌਲਾ (ਰਾਈਆਂ)- ਬਰਨਾਲਾ ਦੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਦਵਿੰਦਰ ਗੁਪਤਾ ਦੀ ਮਾਣਯੋਗ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦਿਆਂ ਭ੍ਰਿਸ਼ਟਾਚਾਰ ਦੇ ਦੋਸ਼ ’ਚ ਕਰੀਬ 8 ਸਾਲਾਂ ਤੋਂ ਪੇਸ਼ੀਆਂ ਭੁਗਤ ਰਹੇ ਪੰਜਾਬ ਸਟੇਟ ਪਾਵਰਕਾਮ ਦੇ ਇਕ ਜੇ. ਈ. ਨੂੰ ਚਾਰ ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ 7 ਦਸੰਬਰ 2015 ਨੂੰ ਵਿਜੀਲੈਂਸ ਬਿਊਰੋ ਦੇ ਤਤਕਾਲੀ ਇੰਸਪੈਕਟਰ ਮਨਜੀਤ ਸਿੰਘ ਦੀ ਅਗਵਾਈ ’ਚ ਟੀਮ ਨੇ ਪਾਵਰਕਾਮ ਵਿਭਾਗ ਦੇ ਧਨੌਲਾ ਵਿਖੇ ਤਾਇਨਾਤ ਜੇ. ਈ. ਨਵਲ ਕਿਸ਼ੋਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਰੇਲਵੇ ਵਿਭਾਗ ਦਾ ਅਹਿਮ ਫ਼ੈਸਲਾ, ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਚੱਲੇਗੀ ਫੈਸਟੀਵਲ ਸਪੈਸ਼ਲ ਟ੍ਰੇਨ
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਨੇ ਦੱਸਿਆ ਕਿ ਨਿਊਕੋਨ ਸਵਿੱਚ ਗੇਅਰ ਪ੍ਰਾਈਵੇਟ ਲਿਮਟਡ ਦੇ ਸਬ ਕੰਨਟੈਕਟਰ ਸੁਖਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਧਨੌਲਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸਦੇ ਕੰਮ ਸਬੰਧੀ ਪਾਵਰਕਾਮ ਦੀ ਟੀਮ ਨੇ ਚੈਕਿੰਗ ਕੀਤੀ ਸੀ। ਚੈਕਿੰਗ ਟੀਮ ’ਚ ਜੇ. ਈ. ਨਵਲ ਕਿਸ਼ੋਰ ਵੀ ਸ਼ਾਮਲ ਸੀ, ਉਨ੍ਹਾਂ ਨੇ ਕੰਮ ਦੀਆਂ ਖਾਮੀਆਂ ਕੱਢਦਿਆਂ ਹੋਇਆ ਸਹੀ ਰਿਪੋਰਟ ਕਰਵਾਉਣ ਦੇ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 10 ਹਜ਼ਾਰ ਰੁਪਏ ’ਚ ਤੈਅ ਹੋ ਗਿਆ ਸੀ। ਵਿਜੀਲੈਂਸ ਬਿਊਰੋ ਨੇ ਟ੍ਰੈਪ ਲਾ ਕੇ ਮੁਲਜ਼ਮ ਜੇ. ਈ. ਨਵਲ ਕਿਸ਼ੋਰ ਨੂੰ ਦਤਫਰ ਦੇ ਬਾਹਰੋਂ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਤੋਂ 10 ਹਜ਼ਾਰ ਰੁਪਏ ਲੈਂਦਿਆਂ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ
ਮੁਲਜ਼ਮ ਜੇ. ਈ. ਖਿਲਾਫ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ’ਚ ਇੰਸਪੈਕਟਰ ਮਨਜੀਤ ਸਿੰਘ ਸਮੇਤ ਹੋਰ ਮੌਕੇ ਦੇ ਗਵਾਹਾਂ ਦੀ ਅਦਾਲਤ ’ਚ ਗਵਾਹੀ ਹੋਈ। ਮਾਣਯੋਗ ਅਦਾਲਤ ਦੇ ਸਪੈਸ਼ਲ ਜੱਜ ਦਵਿੰਦਰ ਗੁਪਤਾ ਦੀ ਅਦਾਲਤ ’ਚ ਬਚਾਅ ਪੱਖ ਦੇ ਵਕੀਲ ਅਤੇ ਸਰਕਾਰੀ ਵਕੀਲ ਵੱਲੋਂ ਆਪੋ-ਆਪਣੀ ਧਿਰ ਦੇ ਪੱਖ ’ਚ ਦਲੀਲਾਂ ਦਿੱਤੀਆਂ ਗਈਆਂ ਪਰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮਾਣਯੋਗ ਅਦਾਲਤ ਨੇ ਦੋਸ਼ੀ ਜੇ. ਈ. ਨਵਲ ਕਿਸ਼ੋਰ ਨੂੰ ਚਾਰ ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾ ਦਿੱਤੀ।
ਇਹ ਵੀ ਪੜ੍ਹੋ- ਬਠਿੰਡਾ 'ਚ ਵਾਪਰੀ ਸ਼ਰਮਨਾਕ ਘਟਨਾ, 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰ ਨੌਜਵਾਨ ਹੋਇਆ ਫ਼ਰਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8