ਨਵੇਂ ਮੰਤਰੀਆਂ ਦੀ ਚੋਣ ਦੀ ਪ੍ਰਕਿਰਿਆ 'ਚ 'ਆਪ' ਨੇ ਕੀਤਾ ਫਿਰ ਹੈਰਾਨ

Monday, Sep 23, 2024 - 06:10 PM (IST)

ਲੁਧਿਆਣਾ (ਹਿਤੇਸ਼)- ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਲਈ ਨਵੇਂ ਮੰਤਰੀਆਂ ਦੀ ਚੋਣ ਦੀ ਪ੍ਰਕਿਰਿਆ ਦੌਰਾਨ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਮੰਤਰੀ ਮੰਡਲ ਵਿੱਚ 4 ਵਾਰ ਫੇਰਬਦਲ ਕਰ ਚੁੱਕੀ ਹੈ। ਜਿਥੋਂ ਤੱਕ ਦੂਜੀ ਵਾਰ ਜਿੱਤਣ ਵਾਲੇ ਕਈ ਵਿਧਾਇਕਾਂ ਦਾ ਸਵਾਲ ਹੈ, ਉਨ੍ਹਾਂ ਵਿੱਚੋਂ ਹਰਪਾਲ ਚੀਮਾ, ਅਮਨ ਅਰੋੜਾ, ਮੀਤ ਹੇਅਰ ਨੂੰ ਹੀ ਮੰਤਰੀ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਜਦਕਿ ਦੂਜੀ ਵਾਰ ਜਿੱਤਣ ਵਾਲੇ ਵਿਧਾਇਕ ਕੁਲਤਾਰ ਸਿੱਧਵਾ ਨੂੰ ਸਪੀਕਰ ਅਤੇ ਜੈ ਸਿੰਘ ਰੌੜੀ ਨੂੰ ਡਿਪਟੀ ਸਪੀਕਰ ਬਣਾਇਆ ਗਿਆ ਹੈ। ਪਰ ਦੂਜੀ ਵਾਰ ਜਿੱਤਣ ਵਾਲੇ ਕਈ ਵਿਧਾਇਕ ਲੰਮੇ ਸਮੇਂ ਤੋਂ ਮੰਤਰੀ ਬਣਨ ਦੀ ਉਡੀਕ ਕਰ ਰਹੇ ਹਨ। ਇਨ੍ਹਾਂ 'ਚ ਪ੍ਰੋ: ਬ੍ਰਿਜੇਂਦਰ ਕੋਰ, ਸਰਬਜੀਤ ਕੋਰ ਮਾਣੂੰਕੇ, ਮਨਜੀਤ ਸਿੰਘ ਬਿਲਾਸਪੁਰ ਦੇ ਨਾਮ ਸ਼ਾਮਲ ਹਨ।  ਜਿਨ੍ਹਾਂ ਨੂੰ ਹਰ ਵਾਰ ਮੰਤਰੀ ਮੰਡਲ ਵਿਚ ਫੇਰਬਦਲ ਹੋਣ 'ਤੇ ਮੌਕਾ ਮਿਲਣ ਦੀ ਉਮੀਦ ਹੈ
ਪਰ ਇਕ ਵਾਰ ਫਿਰ ਉਸ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਹਟਾ ਕੇ ਇਸ ਵਿਧਾਇਕਾਂ ਨੂੰ ਦਿੱਤਾ ਗਿਆ ਮੌਕਾ 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਫੇਰਬਦਲ ਦੌਰਾਨ ਪਹਿਲੀ ਵਾਰ ਜਿੱਤਣ ਵਾਲੇ ਜ਼ਿਆਦਾਤਰ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਅਜਿਹਾ ਹੀ ਮਾਹੌਲ ਸੋਮਵਾਰ ਨੂੰ ਦੇਖਣ ਨੂੰ ਮਿਲਿਆ ਜਦੋਂ ਕਿ ਮਹਿੰਦਰ ਭਗਤ, ਹਰਦੀਪ ਸਿੰਘ ਮੁਡੀਆਂ, ਤਰੁਣ ਜੀਤ ਸੌਂਧ, ਰਵਜੋਤ ਸਿੰਘ ਨੂੰ ਮੰਤਰੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News