ਕੇਂਦਰੀ ਬਜਟ 2024-25 ’ਚ ਪੰਜਾਬ ਨਾਲ ਪੂਰੀ ਤਰ੍ਹਾਂ ਪੱਖਪਾਤ ਕੀਤਾ ਗਿਆ: ਜਥੇ. ਪੀਰਮੁਹੰਮਦ

Tuesday, Jul 23, 2024 - 09:41 PM (IST)

ਜੈਤੋ (ਰਘੂਨੰਦਨ ਪਰਾਸ਼ਰ) - ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਦਰੀ ਬਜਟ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਲੋੜੀਂਦੀ ਫਸਲੀ ਵਿਭਿੰਨਤਾ ਜਾਂ ਕਰਜ਼ਾ ਮੁਆਫੀ ਲਈ ਕੋਈ ਅਲਾਟਮੈਂਟ ਨਹੀਂ ਕੀਤੀ ਗਈ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਉਦਯੋਗਿਕ ਸੈਕਟਰ ਲਈ ਕੋਈ ਟੈਕਸ ਰਿਆਇਤਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ, ਜੋ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਹੋਈਆਂ ਰਿਆਇਤਾ ਕਾਰਨ ਅਪੰਗ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐੱਮ. ਐੱਸ. ਪੀ. ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰਨ ਅਤੇ ਐੱਮ. ਐੱਸ. ਪੀ. ’ਤੇ ਸਾਰੀਆਂ ਫਸਲਾਂ ਖਰੀਦਣ ਲਈ ਫੰਡ ਅਲਾਟ ਕਰਨ ਵਿੱਚ ਵੀ ਅਸਫਲ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਗਰੀਬਾਂ ਤੇ ਜਵਾਨਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਹੈ, ਮਨਰੇਗਾ ਵਿੱਚ ਕੋਈ ਵਾਧਾ ਨਹੀਂ ਹੋਇਆ। ਆਮਦਨੀ ਦੀ ਅਸਮਾਨਤਾ ਨੂੰ ਦੂਰ ਕਰਨ ਲਈ ਕੁਝ ਨਹੀਂ ਕੀਤਾ ਗਿਆ ਹੈ। ਇੱਥੋਂ ਤੱਕ ਕਿ 5,000 ਰੁਪਏ ਪ੍ਰਤੀ ਮਹੀਨਾ ਅਪ੍ਰੈਂਟਿਸਸ਼ਿਪ ਸਕੀਮ ਵੀ ਇੱਕ ਵਿਖਾਵਾ ਹੈ ਕਿਉਂਕਿ ਨੌਜਵਾਨ ਇਸ ਟੋਕਨ ਰਕਮ ਦਾ ਲਾਭ ਲੈਣ ਲਈ ਵੱਡੀਆਂ ਕੰਪਨੀਆਂ ਵਿੱਚ ਦਾਖ਼ਲ ਨਹੀਂ ਹੋ ਸਕਣਗੇ।

ਅਖੀਰ ਵਿਚ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਜਿਸ ਤਰੀਕੇ ਦਾ ਬਜਟ ਬਣਾਇਆ ਗਿਆ ਹੈ ਇਹ ਸਾਬਤ ਹੁੰਦਾ ਹੈ ਕਿ ਗਠਜੋੜ ਦੀਆਂ ਮਜਬੂਰੀਆਂ ਕਾਰਨ ਸਰਕਾਰ ਰਾਸ਼ਟਰੀ ਹਿੱਤਾਂ ਨੂੰ ਵੀ ਅੱਖੋਂ ਪਰੋਖੇ ਕਰ ਗਈ ਹੈ। ਸਰਕਾਰ ਦਾ ਸਮਰਥਨ ਕਰਨ ਵਾਲੇ ਮੁੱਖ ਸਹਿਯੋਗੀਆਂ ਨੂੰ ਇੱਕਤਰਫਾ ਤਰੀਕੇ ਨਾਲ ਫੰਡ ਅਲਾਟ ਕੀਤੇ ਗਏ, ਮੁੱਖ ਰਾਜਾਂ ਨੂੰ ਫੰਡਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਇਸ ਸਭ ਦੀ ਸਮੀਖਿਆ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਇੱਕ ਸਰਹੱਦੀ ਰਾਜ ਹੋਣ ਦੇ ਨਾਤੇ, ਇਸ ਢੰਗ ਨਾਲ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News