ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਾਂਗਰਸ ''ਤੇ ਲਾਏ ਗੰਭੀਰ ਦੋਸ਼
Wednesday, May 27, 2020 - 04:34 PM (IST)

ਫਤਿਹਗੜ੍ਹ ਸਾਹਿਬ (ਜਗਦੇਵ): ਸ਼੍ਰੋਮਣੀ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਿਧਾਇਕ ਤੇ ਕਥਿਤ ਦੋਸ਼ ਲਗਾਏ ਹਨ। ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਨਾਲ ਸਬੰਧਿਤ ਸਰਪੰਚਾਂ ਨੂੰ ਕਥਿਤ ਤੌਰ ਤੇ ਡਰਾ ਧਮਕਾ ਕੇ ਕਾਂਗਰਸ 'ਚ ਸ਼ਾਮਲ ਹੋਣ ਲਈ ਜ਼ੋਰ ਪਾਇਆ ਜਾ ਰਿਹਾ ਹੈ ਤੇ ਵਿਕਾਸ ਕਾਰਜਾਂ 'ਚ ਰੋੜੇ ਅਟਕਾਏ ਜਾ ਰਹੇ ਹਨ।
ਇਸ ਸਬੰਧੀ ਰਾਜੂ ਖੰਨਾ ਨੇ ਪਾਰਟੀ ਦਫਤਰ ਅਮਲੋਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਬਰੋਂਗਾ ਜੇਰ ਦੀ ਮੌਜੂਦਾ ਸਰਪੰਚ ਮਨਜੀਤ ਕੌਰ ਵਲੋਂ ਉਨ੍ਹਾਂ ਨੂੰ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਅਤੇ ਉਨ੍ਹਾਂ ਦੇ ਪੀ.ਏ. ਰਾਮ ਕ੍ਰਿਸ਼ਨ ਭੱਲਾ ਵਲੋਂ ਫੋਨ ਤੇ ਸਸਪੈਂਡ ਕਰਵਾਉਣ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਲਗਾਏ ਹਨ, ਜਦਕਿ ਵਿਧਾਇਕ ਦੇ ਪੀ.ਏ. ਰਾਮ ਕ੍ਰਿਸ਼ਨ ਖੰਨਾ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਮੁੱਢ ਤੋਂ ਰੱਦ ਕੀਤਾ ਹੈ।ਦੂਜੇ ਪਾਸੇ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਪੀ.ਏ. ਰਾਮ ਕਿਸ਼ਨ ਭੱਲਾ ਨੇ ਕਿਹਾ ਸਫਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਲਾਏ ਸਾਰੇ ਦੋਸ਼ਾਂ ਨੂੰ ਮੁੱਢੋਂ ਰੱਦ ਕੀਤਾ ਹੈ ਤੇ ਕਿਹਾ ਕਿ ਕਿਸੇ ਵੀ ਪੰਚ ਸਰਪੰਚ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ ਤੇ ਬਿਨਾਂ ਪੱਖਪਾਤ ਤੋਂ ਹਲਕੇ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ।