ਧਾਰਮਿਕ ਸਥਾਨਾਂ ’ਤੇ ਬੇਅਦਬੀਆਂ ਦੀਆਂ ਘਟਨਾਵਾਂ ਅਤਿ ਨਿੰਦਣਯੋਗ : ਵਿਜੈ ਇੰਦਰ ਸਿੰਗਲਾ
Tuesday, Jan 25, 2022 - 04:17 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪਿਛਲੇ ਦਿਨੀਂ ਪਟਿਆਲਾ ਦੇ ਇਤਿਹਾਸਿਕ ਮੰਦਰ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸਬਦਾਂ ਵਿੱਚ ਨਿੰਦਿਆ ਕੀਤੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੰਗਰੂਰ ਤੋਂ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਡੀ ਭਾਈਚਾਰਕ ਸਾਂਝ ਅਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕ ਮਾਨਸਿਕ ਤੌਰ ’ਤੇ ਬਿਮਾਰ ਹੁੰਦੇ` ਹਨ ਅਤੇ ਸਮਾਜ ਵਿਰੋਧੀ ਹੁੰਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਇੱਕ ਵਿਅਕਤੀ ਵੱਲੋਂ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਮੌਕੇ ’ਤੇ ਹੀ ਪੁਜਾਰੀ ਅਤੇ ਉਥੇ ਮੌਜੂਦ ਸੁਰੱਖਿਆ ਗਾਰਡਾਂ ਵੱਲੋਂ ਦਬੋਚ ਲਿਆ ਗਿਆ ਸੀ।
ਇਹ ਵੀ ਪੜ੍ਹੋ : ਪਟਿਆਲਾ ਵਿਖੇ ਹੋਈ ਸ਼੍ਰੀ ਕਾਲੀ ਮਾਤਾ ਦੀ ਬੇਅਦਬੀ ਕਾਰਨ ਅੱਜ ’ਬੰਦ ਦੀ ਕਾਲ’ ਪੁਲਸ ਫੋਰਸ ਤਾਇਨਾਤ
ਇਸ ਦੀ ਨਿੰਦਿਆ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਡਾ ਦੇਸ਼ ਇੱਕ ਬਹੁਗਿਣਤੀ ਧਰਮਾਂ ਵਾਲਾ ਦੇਸ਼ ਹੈ ਤੇ ਹਰ ਧਰਮ ਦਾ ਦੇਸ਼ ਦੇ ਲੋਕਾਂ ਵੱਲੋਂ ਸਤਿਕਾਰ ਦਿੱਤਾ ਜਾਂਦਾ ਹੈ ਪਰ ਕਿਸੇ ਵੀ ਧਰਮਿਕ ਸਥਾਨ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਵਾਪਰਨਾ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਹੋਣਾ ਬਹੁਤ ਹੀ ਨਿੰਦਨਯੋਗ ਹੈ। ਦੱਸਣਯੋਗ ਹੈ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ’ਚ ਸ਼੍ਰੀ ਕਾਲੀ ਮਾਤਾ ਦੇ ਭਗਤ ਅਤੇ ਹਿੰਦੂ ਸੰਗਠਨਾਂ ਦੇ ਆਗੂ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਰੋਡ ਜਾਮ ਕਰ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਮੌਕੇ ’ਤੇ ਐੱਸ. ਪੀ. ਸਿਟੀ ਹਰਪਾਲ ਸਿੰਘ, ਡੀ. ਐੱਸ.ਪੀ. ਸਿਟੀ ਵਨ ਅਸ਼ੋਕ ਕੁਮਾਰ ਸ਼ਰਮਾ ਤੇ ਬਾਕੀ ਪੁਲਸ ਪਾਰਟੀ ਵੀ ਪਹੁੰਚ ਗਈ। ਇਸ ਦੌਰਾਨ ਕਾਬੂ ਕੀਤੇ ਗਏ ਵਿਅਕਤੀ ਨੂੰ ਥਾਣਾ ਕੋਤਵਾਲੀ ਵਿਖੇ ਲਿਜਾਇਆ ਗਿਆ, ਜਿੱਥੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹਿੰਦੂ ਸੰਗਠਨਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਹ ਬੇਅਦਬੀ ਦੀ ਕੋਸ਼ਿਸ਼ ਇਕ ਸਾਜ਼ਿਸ਼ ਹੈ, ਜਿਸ ਦੀ ਡੂੰਘਾਈ ਨਾਲ ਪੁੱਛਗਿੱਛ ਕਰ ਕੇ ਸੱਚ ਨੂੰ ਜਨਤਾ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸੰਗਰੂਰ ਤੋਂ ਨਰਿੰਦਰ ਭਰਾਜ ਨਾਲ ਜੱਗਬਾਣੀ ਦੀ ਖ਼ਾਸ ਇੰਟਰਵਿਊ ਜਾਣੋਂ ਉਨ੍ਹਾਂ ਦੀ ਜੀਵਨੀ ਬਾਰੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ