ਦਿਨ ਦੇ ਤਾਪਮਾਨ ’ਚ ਵਾਧਾ, ਪਾਰਾ ਪੰਹੁਚਿਆ 35.9 ਡਿਗਰੀ ਸੈਲਸੀਅਸ

06/05/2023 3:46:16 PM

ਚੰਡੀਗੜ੍ਹ (ਪਾਲ) : ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.9 ਡਿਗਰੀ ਸੈਲਸੀਅਸ ਰਿਕਾਰਡ ਹੋਇਆ, ਜੋ ਕਿ ਆਮ ਤੋਂ 3.3 ਡਿਗਰੀ ਘੱਟ ਰਿਹਾ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿਚ 3 ਡਿਗਰੀ ਦੀ ਗਿਰਾਵਟ ਦਰਜ ਹੋਣ ਦੇ ਨਾਲ ਹੀ ਤਾਪਮਾਨ 23.3 ਡਿਗਰੀ ਦਰਜ ਹੋਇਆ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਿਕ ਸੋਮਵਾਰ ਮੌਸਮ ਸਾਫ਼ ਰਹੇਗਾ। ਨਾਲ ਹੀ ਦਿਨ ਦੇ ਤਾਪਮਾਨ ਵਿਚ ਵੀ ਵਾਧਾ ਹੋਵੇਗਾ। ਅਗਲੇ 5 ਦਿਨਾਂ ਤਕ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37 ਤੋਂ 40 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 24 ਤੋਂ 25 ਡਿਗਰੀ ਤਕ ਬਣਿਆ ਰਹੇਗਾ। ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਿਕ ਸੋਮਵਾਰ ਮੌਸਮ ਸਾਫ਼ ਹੋਵੇਗਾ, ਜਦੋਂ ਕਿ ਮੰਗਲਵਾਰ ਪਿਛਲੇ ਦਿਨੀਂ ਪਏ ਮੀਂਹ ਕਾਰਨ ਬੱਦਲ ਛਾਏ ਰਹਿਣਗੇ। ਫ਼ਿਲਹਾਲ ਕੋਈ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੁੰਦਾ ਨਹੀਂ ਦਿਸ ਰਿਹਾ ਹੈ। ਜਿਥੋਂ ਤਕ ਤਾਪਮਾਨ ਦੀ ਗੱਲ ਹੈ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਵਿਚ ਥੋੜ੍ਹਾ ਵਾਧਾ ਤਾਂ ਹੋਵੇਗਾ ਹੀ।

ਇਹ ਵੀ ਪੜ੍ਹੋ : ਨੌਜਵਾਨ ਉੱਦਮੀਆਂ ਨੇ ਮੰਦੀ ਨਾਲ ਲੜਨ ਲਈ ਕੇਂਦਰ ਸਰਕਾਰ ਤੋਂ ਖਾਸ ਆਰਥਿਕ ਪੈਕੇਜ ਮੰਗਿਆ

ਅੱਗੇ ਕਿੰਝ ਰਹੇਗਾ ਮੌਸਮ
► ਸੋਮਵਾਰ ਆਸਮਾਨ ਸਾਫ਼ ਰਹੇਗਾ, ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ 24 ਡਿਗਰੀ ਰਹਿਣ ਦੇ ਆਸਾਰ।
► ਮੰਗਲਵਾਰ ਬੱਦਲ ਰਹਿਣ ਦੇ ਆਸਾਰ, ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ 24 ਡਿਗਰੀ ਰਹਿਣ ਦੇ ਆਸਾਰ।
► ਬੁੱਧਵਾਰ ਆਸਮਾਨ ਸਾਫ਼ ਰਹੇਗਾ, ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ 25 ਡਿਗਰੀ ਰਹਿਣ ਦੇ ਆਸਾਰ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਹਰ ਪਲ ਦੇਸ਼ ਨੂੰ ਮਹਾਸ਼ਕਤੀ ਬਣਾਉਣ ਲਈ ਸਮਰਪਿਤ ਕੀਤਾ : ਚੁਘ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Anuradha

This news is Content Editor Anuradha