ਕੱਪੜੇ ਦਿਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਹੋਟਲ ’ਚ ਲਿਜਾ ਕੀਤੀ ਛੇੜਛਾੜ
Monday, Nov 06, 2023 - 08:57 PM (IST)

ਭਵਾਨੀਗੜ੍ਹ (ਕਾਂਸਲ) : ਸਥਾਨਕ ਪੁਲਸ ਵੱਲੋਂ ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਉਸ ਦੀ ਨਾਬਾਲਗ ਪੋਤੀ ਨੂੰ ਵਰਗਲਾ ਕੇ ਲਿਜਾਣ ਤੇ ਪੋਤੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।
ਇਕ ਵਿਧਵਾ ਔਰਤ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਇਕ ਵਿਅਕਤੀ ਉਸ ਦੀ ਪੋਤੀ ਨੂੰ ਕੱਪੜੇ ਦਿਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਪਟਿਆਲਾ ਲੈ ਗਿਆ। ਮਨ੍ਹਾ ਕਰਨ ਦੇ ਬਾਵਜੂਦ ਉਕਤ ਵਿਅਕਤੀ ਪੁਰਾਣੇ ਬੱਸ ਅੱਡੇ ਨੇੜੇ ਇਕ ਹੋਟਲ ’ਚ ਕਮਰਾ ਲੈ ਕੇ ਉਸ ਦੀ ਪੋਤੀ ਨੂੰ ਲੈ ਗਿਆ ਤੇ ਜਦੋਂ ਉਸ ਦੀ ਪੋਤੀ ਆਪਣੇ ਕੱਪੜੇ ਬਦਲ ਰਹੀ ਸੀ ਤਾਂ ਮੁਲਜ਼ਮ ਨੇ ਉਸ ਦੀ ਪੋਤੀ ਨਾਲ ਜਬਰਨ ਜਿਸਮਾਨੀ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਉਸ ਦੀ ਪੋਤੀ ਵੱਲੋਂ ਰੌਲ਼ਾ ਪਾਉਣ ’ਤੇ ਉਹ ਡਰ ਗਿਆ ਤੇ ਫਿਰ ਜਦੋਂ ਮੁਲਜ਼ਮ ਉਸ ਦੀ ਪੋਤੀ ਨੂੰ ਆਪਣੀ ਕਾਰ 'ਚ ਭਵਾਨੀਗੜ੍ਹ ਵਾਪਸ ਲਿਆ ਰਿਹਾ ਸੀ ਤਾਂ ਰਸਤੇ ’ਚ ਉਸ ਨੇ ਫਿਰ ਉਸ ਦੀ ਪੋਤੀ ਨਾਲ ਛੇੜਛਾੜ ਕੀਤੀ ਤੇ ਉਸ ਨੂੰ ਘਰ ਵਾਲੀ ਗਲੀ ’ਚ ਉਤਾਰ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਝੋਨਾ ਘੁਟਾਲੇ 'ਚ ਸ਼ਾਮਲ ਇਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ, 3 ਦਿਨ ਦੇ ਰਿਮਾਂਡ 'ਤੇ
ਵਿਧਵਾ ਔਰਤ ਨੇ ਦੱਸਿਆ ਕਿ ਉਸ ਦੀ ਪੋਤੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਘਰੋਂ ਸਕੂਲ ਲਈ ਗਈ ਸੀ ਤੇ ਸਕੂਲ ਜਾਂਦੇ ਸਮੇਂ ਉਕਤ ਵਿਅਕਤੀ ਰਸਤੇ ’ਚੋਂ ਉਸ ਨੂੰ ਵਰਗਲਾ ਕੇ ਪਟਿਆਲਾ ਲੈ ਗਿਆ, ਜਿੱਥੋਂ ਸ਼ਾਮ ਨੂੰ ਜਦੋਂ ਉਸ ਦੀ ਪੋਤੀ ਵਾਪਸ ਘਰ ਆਈ ਤਾਂ ਉਹ ਬਹੁਤ ਡਰੀ ਹੋਈ ਸੀ, ਜਿਸ ਨੂੰ ਵਾਰ-ਵਾਰ ਪੁੱਛਣ 'ਤੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਨਾਲ ਹੋਈ ਘਟਨਾ ਬਾਰੇ ਦੱਸਿਆ। ਪੁਲਸ ਨੇ ਵਿਧਵਾ ਔਰਤ ਦੇ ਬਿਆਨਾਂ 'ਤੇ ਅਨਿਲ ਕੁਮਾਰ ਉਰਫ ਮੋਨੂੰ ਪੁੱਤਰ ਦਲੀਪ ਕੁਮਾਰ ਵਾਸੀ ਭਵਾਨੀਗੜ੍ਹ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8