ਗੁਰੂਹਰਸਹਾਏ ਵਿਖੇ ਐੱਸ. ਡੀ. ਐੱਮ. ਉਦੇ ਦੀਪ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ

Friday, Aug 15, 2025 - 12:22 PM (IST)

ਗੁਰੂਹਰਸਹਾਏ ਵਿਖੇ ਐੱਸ. ਡੀ. ਐੱਮ. ਉਦੇ ਦੀਪ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ

ਗੁਰੂਹਰਸਹਾਏ (ਮਨਜੀਤ, ਸੁਨੀਲ ਵਿੱਕੀ ਆਵਲਾ) : ਨਵੀਂ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਮਨਾਏ ਗਏ 79ਵੇ ਸੁਤੰਤਰ ਦਿਵਸ ਬਲਾਕ ਪੱਧਰੀ ਸਮਾਗਮ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਐੱਸ. ਡੀ. ਐੱਮ. ਉਦੇਦੀਪ ਸਿੰਘ ਸਿੱਧੂ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਉਨ੍ਹਾਂ ਪਰੇਡ ਦਾ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਬੀਰ ਕਰਨ ਸਿੰਘ, ਡੀ. ਐੱਸ. ਪੀ. ਸਤਨਾਮ ਸਿੰਘ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ,ਸੁਪਰਡੈਂਟ ਕੇਵਲ ਕ੍ਰਿਸ਼ਨ,ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਕਾਰਜ ਸਾਧਕ ਅਫਸਰ ਜਗਦੀਸ਼ ਰਾਏ ਗਰਗ ,ਵਿਪਨ ਕੁਮਾਰ ਆਦਿ ਹਾਜ਼ਰ ਸਨ। ਇਸ ਮੌਕੇ ਵਿਧਾਇਕ ਫੋਜਾ ਸਿੰਘ ਸਰਾਰੀ ਤੇ ਸਾਬਕਾ ਕੈਬਨਿਟ ਮੰਤਰੀ ਦੀ ਧਰਮ ਪਤਨੀ ਚਰਨਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ।


author

Gurminder Singh

Content Editor

Related News