ਅਕਾਲੀ ਸੁਤੰਤਰ ਨਾਗਰਿਕਤਾ ਸੋਧ ਬਿੱਲ ਦੇ ਖਿਲਾਫ 25 ਨੂੰ ਬੰਦ ਦੇ ਸੱਦੇ ਦਾ ਸਮਰਥਨ ਕਰਦਾ ਹੈ : ਸਹੌਲੀ

01/16/2020 1:00:09 PM

ਨਾਭਾ (ਜਗਨਾਰ): ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਹੋਈ ਇਸ ਬੈਠਕ 'ਚ ਦਲ ਖਾਲਸਾ ਅਤੇ ਅਕਾਲੀ ਦਲ ਮਾਨ ਵੱਲੋਂ 25 ਜਨਵਰੀ ਨੂੰ ਨਾਗਰਿਕਤਾ ਸੋਧ ਬਿੱਲ ਦੇ ਖਿਲਾਫ਼ ਦਿੱਤੇ ਬੰਦ ਦੇ ਸੱਦੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਹੌਲੀ ਨੇ ਕਿਹਾ ਕਿ ਅਕਾਲੀ ਦਲ ਸੁਤੰਤਰ 25 ਜਨਵਰੀ ਨੂੰ ਨਾਗਰਿਕਤਾ ਸੋਧ ਬਿਲ ਦੇ ਖਿਲਾਫ ਬੰਦ ਦਾ ਪੂਰੀ ਤਰ੍ਹਾਂ ਸਮਰਥਨ ਕਰਦਾ ਹੈ ਅਤੇ ਉਸ ਦੇ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਇਸ ਬੰਦ 'ਚ ਸਰਗਰਮੀ ਨਾਲ ਸ਼ਾਮਲ ਹੋਣਗੇ।

ਉਨ੍ਹਾਂ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਿੱਖ ਨੌਜਵਾਨ ਜਿਨ੍ਹਾਂ ਨੇ ਕੁਝ ਬੁੱਤ ਤੋੜੇ ਹਨ ਉਨ੍ਹਾਂ ਖਿਲਾਫ ਧਾਰਾ 307 ਲਗਾਉਣ ਦੀ ਸਖਤੀ ਕਰਦਿਆਂ ਕਿਹਾ ਕਿ ਇਹ ਹਮਲਾ ਕਿਸੇ ਵਿਅਕਤੀ ਵਿਸ਼ੇਸ਼ ਤੇ ਨਹੀਂ ਹੈ ਅਤੇ ਇਹ ਅਜਿਹੀ ਧਾਰਾ ਕਾਨੂੰਨ ਅਨੁਸਾਰ ਬਣਦੀ ਹੀ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਅਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤਾਂ ਫੜ੍ਹ ਨਹੀਂ ਸਕੀ ਪਰ ਸਿੱਖ ਨੌਜਵਾਨਾਂ  ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਲੱਗੀ ਹੋਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਬਾਬਰਪੁਰ, ਗੁਲਜਾਰ ਸਿੰਘ ਮਟੋਰੜਾ, ਹਰਬੰਸ ਸਿੰਘ ਖੱਟੜਾ, ਬਿੰਦਾ ਵਿਰਕ  ਆਦਿ ਹਾਜ਼ਰ ਸਨ ।


Shyna

Content Editor

Related News