ਭਾਰਤ-ਪਾਕਿ ਬਾਰਡਰ ’ਤੇ 20 ਕਰੋੜ ਦੇ ਕੌਮਾਂਤਰੀ ਮੁੱਲ ਦੀ ਹੈਰੋਇਨ ਬਰਾਮਦ

01/15/2021 11:52:53 AM

ਫਿਰੋਜ਼ਪੁਰ (ਕੁਮਾਰ): ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਬਾਰਡਰ ’ਤੇ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ ਕਰੀਬ 20 ਕਰੋੜ ਰੁਪਏ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ

ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਨੇ ਤਸਕਰਾਂ ਵਲੋਂ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੀ ਪੀ.ਓ.ਪੀ. ਪੰਚਾਰੀਆ ਦੇ ਰਸਤੇ ਹੈਰੋਇਨ ਦੀ ਖੇਪ ਭੇਜੀ ਗਈ ਹੈ ਅਤੇ ਇਸ ਗੁਪਤਾ ਸੂਚਨਾ ਦੇ ਆਧਾਰ ’ਤੇ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਬੀ.ਐੱਸ.ਐੱਫ. ਦੀ 136 ਬਟਾਲੀਅਨ ਨੂੰ ਨਾਲ ਲੈ ਕੇ ਜਦੋਂ ਉਸ ਏਰੀਏ ’ਚ ਸਰਚ ਮੁਹਿੰਮ ਚਲਾਇਆ ਗਿਆ ਤਾਂ ਉੱਥੇ 4 ਪੈਕੇਟ ਹੈਰੋਇਨ ਬਰਾਮਦ ਹੋਈ, ਜਿਸ ਦਾ ਭਾਰ ਕਰੀਬ 4 ਕਿਲੋ ਹੈ। ਸੀ.ਆਈ.ਏ. ਪੁਲਸ ਅਤੇ ਬੀ.ਐੱਸ.ਐੱਫ. ਵਲੋਂ ਅਜੇ ਵੀ ਸਰਚ ਮੁਹਿੰਮ ਜਾਰੀ ਹੈ। 

Shyna

This news is Content Editor Shyna