ਭਾਰਤ ਪਾਕਿ ਬਾਰਡਰ ਦੇ ਨਾਲ ਲੱਗਦਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸਾਰਾ ਏਰੀਆ ਸੀਲ
Saturday, Dec 26, 2020 - 03:20 PM (IST)

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੇ ਨਾਲ ਲੱਗਦਾ ਜ਼ਿਲ੍ਹਾ ਫਿਰੋਜ਼ਪੁਰ ਦਾ ਸਾਰਾ ਸੀਮਾਵਰਤੀ ਏਰੀਆ ਪੰਜਾਬ ਪੁਲਸ ਵਲੋਂ ਸੀਲ ਕੀਤਾ ਹੋਇਆ ਹੈ ਅਤੇ ਪੰਜਾਬ ਪੁਲਸ ਵੱਡੇ ਪੱਧਰ ’ਤੇ ਪਾਕਿਸਤਾਨੀ ਅਤੇ ਭਾਰਤੀ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਭਾਰੀ ਮਾਤਰਾ ’ਚ ਹੈਰੋਇਨ ਅਤੇ ਤਸਕਰਾਂ ਨੂੰ ਫੜ੍ਹ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਕੋਹਰੇ ਦੇ ਦਿਨਾਂ ’ਤੇ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਤਸਕਰਾਂ ਨੂੰ ਹੈਰੋਇਨ ਆਦਿ ਦੀ ਖੇਪ ਭੇਜਣ ਦੀਆਂ ਸੰਭਾਵਨਾਂ ਵੱਧ ਜਾਂਦੀਆਂ ਹਨ ਅਤੇ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਨਾਕਾਮ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਵਲੋਂ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡਾਂ ’ਚ ਪੁਲਸ ਪੈਟਰੋਲਿੰਗ ਅਤੇ ਨਾਕਾਬੰਦੀ ਵੀ ਤੇਜ਼ ਕਰ ਦਿੱਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਬੀ.ਐੱਸ.ਐੱਫ ਅਤੇ ਪੁਲਸ ਆਪਸ ’ਚ ਮਿਲ ਕੇ ਦੇਸ਼ ਵਿਰੋਧ ਤਾਕਤਾਂ ਦੇ ਖ਼ਿਲਾਫ ਮੁਹਿੰਮ ਚਲਾਏ ਹੋਏ ਹਨ। ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਦੱਸਿਆ ਕਿ ਕੋਹਰੇ ਦੇ ਦਿਨਾਂ ’ਚ ਅਕਸਰ ਹੀ ਸੜਕ ਹਾਦਸੇ ਵੱਧ ਜਾਂਦੇ ਹਨ ਅਤੇ ਅਜਿਹੇ ’ਚ ਜ਼ਿਲ੍ਹਾ ਫਿਰੋਜ਼ਪੁਰ ’ਚ ਟ੍ਰੈਫਿਕ ਪੁਲਸ ਵਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਮਾਜਿਕ ਸੰਗਠਨਾਂ ਦੇ ਨਾਲ ਮਿਲ ਕੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਜਾ ਰਹੇ ਹਨ। ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਧੰੁਦ ਦੇ ਚੱਲਦੇ ਲੋਕ ਆਪਣੇ ਵਾਹਨ ਹੋਲੀ ਗਤੀ ’ਤੇ ਚਲਾਏ ਓਵਰਟੇਕ ਨਾ ਕਰੇ ਅਤੇ ਟ੍ਰੈਫਿਕ ਨਿਯਮਾਂ ਦਾ ਪਾਲਣ-ਪੋਸ਼ਣ ਕਰੇ ਤਾਂ ਜੋ ਖ਼ੁਦ ਵੀ ਅਤੇ ਦੂਜਿਆਂ ਨੂੰ ਵੀ ਸੁਰੱਖਿਅਤ ਰੱਖਿਆ ਜਾ ਸਕੇ।