ਭਾਰਤ ਪਾਕਿਸਤਾਨ ਸਰਹੱਦ ’ਤੇ ਕਾਊਂਟਰ ਇੰਟੈਲੀਜੈਂਸ ਦੀ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਬਰਾਮਦ

02/24/2021 1:56:17 PM

ਫ਼ਿਰੋਜ਼ਪੁਰ ( ਕੁਮਾਰ ): ਫਿਰੋਜ਼ਪੁਰ ਭਾਰਤ ਪਾਕਿ ਬਾਰਡਰ ਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਰਵਿੰਦਰਪਾਲ ਸਿੰਘ ਅਤੇ ਏ.ਐੱਸ.ਆਈ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਦੋ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੇ ਏ.ਆਈ.ਜੀ ਸ੍ਰੀ ਅਜੇ ਸਲੂਜਾ ਨੇ ਆਯੋਜਿਤ ਪੱਤਰਕਾਰ ਸੰਮੇਲਨ ਵਿਚ ਦੱਸਿਆ ਕਿ ਏ ਐਸ ਆਈ ਜਤਿੰਦਰਜੀਤ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਤਸਕਰਾਂ ਨਾਲ ਮਿਲ ਕੇ ਫ਼ਿਰੋਜ਼ਪੁਰ ਭਾਰਤ ਪਾਕਿਸਤਾਨ ਬਾਰਡਰ ਤੇ ਲੱਗੇ ਕੰਟੀਲੀ ਤਾਰ ਦੋ ਪਾਰ ਬੀ ਐੱਸਐਂਟ ਦੀ ਬੀ.ਓ.ਪੀ. ਕੱਸੋ ਕੇ ਦੇ ਏਰੀਆ ਵਿਚ ਪਿੰਡ ਕਾਲੂਵਾਲਾ ਦੇ ਖੇਤਾਂ ਵਿਚ ਹੈਰੋਇਨ ਦੀ ਖੇਪ ਛੁਪਾ ਕੇ ਰੱਖੀ ਹੋਈ ਹੈ।

ਅਜੇ ਸਲੂਜਾ ਨੇ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ਤੇ ਸਬ-ਇੰਸਪੈਕਟਰ ਰਵਿੰਦਰਪਾਲ ਸਿੰਘ ਨੇ ਕਾਊਂਟਰ ਇੰਟੈਲੀਜੈਂਸ ਦੀ ਪੁਲਸ ਪਾਰਟੀ ਤੇ ਅਧਿਕਾਰੀਆਂ ਨੂੰ ਨਾਲ ਲੈ ਕੇ ਜਦੋਂ ਦੱਸੇ ਗਏ ਏਰੀਆ ਵਿੱਚੋਂ ਸਰਚ ਆਪ੍ਰੇਸ਼ਨ ਚਲਾਇਆ ਤਾਂ ਟੈਂਸਿੰਗ ਦੇ ਪਾਰ ਪਿੱਲਰ ਨੰਬਰ 183/13- ਐੱਸ ਦੇ ਸਾਹਮਣੇ ਖੇਤਾਂ ਵਿਚ ਪੁਲਸ ਪਾਰਟੀ ਨੂੰ ਦੋ ਪੈਕਟ ਹੈਰੋਇਨ ਮਿਲੇ , ਜਿਨ੍ਹਾਂ ਦਾ ਵਜ਼ਨ ਦੋ ਕਿੱਲੋ ਹੈ । ਅਜੇ ਸਲੂਜਾ ਨੇ ਦੱਸਿਆ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਗਈ ਇਹ ਹੈਰੋਇਨ ਭਾਰਤੀ ਤਸਕਰਾਂ ਵੱਲੋਂ ਅੱਗੇ ਸਪਲਾਈ ਕੀਤੀ ਜਾਣੀ ਸੀ, ਜਿਸ ਨੂੰ ਇੰਟੈਲੀਜੈਂਸ ਦੀ ਪੁਲਸ ਨੇ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨੂੰ ਲੈ ਕੇ ਕਾਊਂਟਰ ਇੰਟੈਲੀਜੈਂਸ ਵੱਲੋਂ ਅਣਪਛਾਤੇ ਤਸਕਰਾਂ ਵਲੋਂ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਭਾਰਤੀ ਤਸਕਰਾਂ ਨੂੰ ਟ੍ਰੇਸ ਕਰਨ ਲਈ ਕਾਊਂਟਰ ਇੰਟੈਲੀਜੈਂਸ ਪੁਲਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 10 ਕਰੋੜ ਰੁਪਏ ਦੱਸੀ ਜਾਂਦੀ ਹੈ । 


Shyna

Content Editor

Related News