ਭਾਰਤੀ ਸਰਹੱਦ 'ਚ ਦਾਖ਼ਲ ਹੋਈ ਮਾਸੂਮ ਬੱਚੀ ਨੂੰ ਵਾਪਸ ਪਾਕਿ ਨੂੰ ਸੌਂਪਿਆ
Thursday, Mar 24, 2022 - 11:31 AM (IST)
ਫ਼ਾਜ਼ਿਲਕਾ (ਸੁਖਵਿੰਦਰ ਥਿੰਦ) : ਭਾਰਤ-ਪਾਕਿਸਤਾਨ ਸਰਹੱਦ ਦੇ ਅਬੋਹਰ ਸੈਕਟਰ ’ਚ ਬੀ.ਐੱਸ.ਐੱਫ.ਦੀ 181 ਬਟਾਲੀਅਨ ਦੇ ਜਵਾਨਾਂ ਨੂੰ ਇੱਕ ਮਾਸੂਮ ਪਾਕਿਸਤਾਨ ਬੱਚੀ ਬਰਾਮਦ ਹੋਣ ਦਾ ਸਮਾਚਾਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦੀ ਉਮਰ ਲਗਭਗ 3-4 ਸਾਲ ਹੈ ਅਤੇ ਉਹ ਗ਼ਲਤੀ ਨਾਲ ਭਾਰਤ ’ਚ ਦਾਖ਼ਲ ਹੋ ਗਈ ਸੀ। ਜਿਸ ਨੂੰ ਭਾਰਤ ਨੇ ਸੁਰੱਖਿਆ ਜਾਂਚ ਤੋਂ ਬਾਅਦ ਪਾਕਿਸਤਾਨ ਨੂੰ ਵਾਪਸ ਕਰ ਦਿਤਾ।
ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ 181 ਬਟਾਲੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਮਿਲਣ ਤੋਂ ਬਾਅਦ ਬੀ.ਐੱਸ.ਐੱਫ. ਨੇ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕੀਤਾ ਅਤੇ ਬੱਚੀ ਨੂੰ ਪਾਕਿਸਤਾਨ ਨੂੰ ਵਾਪਸ ਸੌਂਪ ਦਿੱਤਾ। ਉਨ੍ਹਾਂ ਦੱਸਿਆ ਕਿ ਬੱਚੀ ਬੋਲ ਅਤੇ ਸੁਨ ਨਹੀਂ ਸਕਦੀ ਸੀ ਜਿਸ ਦੇ ਚੱਲਦਿਆਂ ਬੱਚੀ ਗ਼ਲਤੀ ਨਾਲ ਭਾਰਤ ਦੀ ਸਰਹੱਦ ’ਚ ਆ ਗਈ ਸੀ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ