ਫੌਜ ਮੁਖੀ ਬਿਪਨ ਰਾਵਤ ਪਹੁੰਚੇ ਨਾਭਾ, ਕੰਵਰ ਸੰਧੂ ਨੂੰ ਦਿੱਤਾ ਰੋਲ ਆਫ ਆਨਰ ਦਾ ਐਵਾਰਡ

Sunday, Nov 04, 2018 - 04:44 PM (IST)

ਫੌਜ ਮੁਖੀ ਬਿਪਨ ਰਾਵਤ ਪਹੁੰਚੇ ਨਾਭਾ, ਕੰਵਰ ਸੰਧੂ ਨੂੰ ਦਿੱਤਾ ਰੋਲ ਆਫ ਆਨਰ ਦਾ ਐਵਾਰਡ

ਨਾਭਾ (ਅਮਰਿੰਦਰ ਪੁਰੀ, ਰਾਹੁਲ)— ਪੰਜਾਬ ਪਬਲਿਕ ਸਕੂਲ ਨਾਭਾ ਦਾ 58ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਭਾਰਤੀ ਫੌਜ ਮੁਖੀ ਬਿਪਨ ਰਾਵਤ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਸੀਨੀਅਰ ਪੱਤਰਕਾਰ ਅਤੇ ਖਰੜ੍ਹ ਤੋਂ ਵਿਧਾਇਕ ਕੰਵਰ ਸੰਧੂ ਨੂੰ ਰੋਲ ਆਫ ਆਨਰ ਦਾ ਐਵਾਰਡ ਦਿੱਤਾ ਗਿਆ ਹੈ। ਇਸ ਮੌਕੇ ਭਾਰਤੀ ਸੈਨਾ ਦੇ ਮੁਖੀ ਬਿਪਨ ਰਾਵਤ ਨੇ ਜੇਤੂ ਬੱਚਿਆਂ ਨੂੰ ਸਨਮਾਨਤ ਕੀਤਾ। ਭਾਰਤੀ ਸੈਨਾ ਦੇ ਮੁਖੀ ਬਿਪਨ ਰਾਵਤ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਸਾਰੇ ਹੀ ਸਟੇਟਾਂ ਦੇ ਲੋਕਾਂ ਨੂੰ ਸਤਰਕ ਰਹਿਣ ਦੀ ਲੋੜ ਹੈ। ਪੰਜਾਬ 'ਚ ਪਹਿਲਾਂ ਹੀ ਅੱਤਵਾਦ ਬਹੁਤ ਮੁਸ਼ਕਿਲ ਨਾਲ ਖਤਮ ਹੋਇਆ ਸੀ। ਭਾਰਤ ਦੇ ਗੁਆਂਢੀ ਦੇਸ਼ ਦਾ ਮਾਹੌਲ ਖਰਾਬ ਕਰਨ 'ਚ ਲੱਗੇ ਹੋਏ ਹਨ। ਰਾਵਤ ਨੇ ਕਿਹਾ ਕਿ 20-20 ਰਿਫਰੈਂਡਮ ਮਾਹੌਲ ਖਰਾਬ ਕਰਨ 'ਤੇ ਲੱਗੇ ਹੋਏ ਹਨ ਪਰ ਅਸੀਂ ਕਿਸੇ ਵੀ ਕੀਮਤ 'ਤੇ ਮਾਹੌਲ ਖਰਾਬ ਨਹੀਂ ਹੋਣ ਦੇਵਾਂਗੇ।

PunjabKesari

ਇਸ ਮੌਕੇ ਪੰਜਾਬ ਪਬਲਿਕ ਸਕੂਲ ਦੇ ਹੈੱਡਮਾਸਟਰ ਡਾ. ਜਗਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਬੜੀ ਮਾਣ ਵਾਲੀ ਗੱਲ ਹੈ ਕਿ ਅੱਜ ਦੇਸ਼ ਦੇ ਸੇਨਾ ਮੁਖੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਲਈ ਆਏ ਹਨ ਅਤੇ ਇਥੋਂ ਦੇ ਵਿਦਿਆਰਥੀ ਪੜ੍ਹ ਲਿਖ ਕੇ ਅੱਜਕਲ੍ਹ ਉੱਚ ਅਹੁਦਿਆਂ 'ਤੇ ਬਿਰਾਜਮਾਨ ਹਨ। 
ਸਕੂਲ ਦੇ ਹੈੱਡਮਾਸਟਰ ਡਾ. ਜਗਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਜਨਰਲ ਬਿਪਨ ਰਾਵਤ ਅਤੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ 'ਤੇ ਸਕੂਲ ਦੇ ਬੱਚਿਆਂ ਵੱਲੋਂ ਘੁੜਸਵਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਕੂਲ ਦੇ ਇਸ ਸਥਾਪਨਾ ਦਿਵਸ ਦੇ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਜੈ ਸਿੰਘ ਗਿੱਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ. ਐੱਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।


Related News