ਪ੍ਰਾਈਵੇਟ ਹਸਪਤਾਲ ਆਪਣੀਆਂ ਡਿਊਟੀਆਂ ਪ੍ਰਤੀ ਪੂਰੀ ਤਰ੍ਹਾਂ ਪਾਬੰਦ

04/05/2020 3:46:46 PM

ਪਟਿਆਲਾ (ਪਰਮੀਤ)— ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮਜ਼ 'ਤੇ ਆਪਣੀ ਡਿਊਟੀ ਤੋਂ ਬਚਣ ਸਬੰਧੀ ਕੁਝ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਪਟਿਆਲਾ ਨੇ ਇਨ੍ਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਨਾ ਸਿਰਫ ਡਾਕਟਰਾਂ ਦੀ ਸਾਖ 'ਤੇ ਵੱਟਾ ਲਾਉਂਦੀਆਂ ਹਨ ਸਗੋਂ ਇਹ ਪ੍ਰਭਾਵ ਵੀ ਦੇ ਰਹੀਆਂ ਹਨ ਕਿ ਡਾਕਟਰ ਆਪਣੀਆਂ ਜ਼ਿੰਮੇਵਾਰੀਆਂ ਦਾ ਸਹੀ ਤਰ੍ਹਾਂ ਨਾਲ ਨਿਭਾਅ ਨਹੀਂ ਕਰ ਰਹੇ ਜਦਕਿ ਇਸ ਤੋਂ ਉਲਟ ਡਾਕਟਰ ਇਸ ਅਹਿਮ ਸਮੇਂ 'ਤੇ ਜ਼ਿਲਾ ਅਥਾਰਿਟੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ ਅਤੇ ਹਰ ਸਮੇਂ ਆਪਣੀਆਂ ਸੇਵਾਵਾਂ ਦੇਣ ਲਈ ਤਿਆਰ-ਬਰ-ਤਿਆਰ ਹਨ।

ਇਹ ਵੀ ਪੜ੍ਹੋ:  ਜਲੰਧਰ: ਮਾਨਸਿਕ ਤੌਰ 'ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ 'ਚ ਮਿਲੀ ਮਦਦ
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਪੁਲਸ ਜਵਾਨਾਂ ਤੇ ਸਫਾਈ ਸੇਵਕਾਂ ਦਾ ਹੋਵੇਗਾ 50-50 ਲੱਖ ਦਾ ਬੀਮਾ

ਅੱਜ ਇਸ ਬਾਰੇ ਬਿਆਨ ਜਾਰੀ ਕਰਦੇ ਹੋਏ ਆਈ. ਐੱਮ. ਏ. ਪਟਿਆਲਾ ਦੇ ਪ੍ਰਧਾਨ ਡਾ. ਅਜਾਤਾ ਸ਼ਤਰੂ ਕਪੂਰ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਐਮਰਜੈਂਸੀ ਮਰੀਜ਼ਾਂ ਲਈ ਆਪਣੇ ਦਰਵਾਜ਼ੇ ਬੰਦ ਨਹੀਂ ਕੀਤੇ। ਰੂਟੀਨ ਓ. ਪੀ. ਡੀ. ਸੇਵਾਵਾਂ ਨੂੰ ਜ਼ਿਲਾ ਅਥਾਰਿਟੀਆਂ ਦੀਆਂ ਸਮਾਜਿਕ ਦੂਰੀ ਬਣਾਉਣ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਮੁਲਤਵੀ ਕੀਤਾ ਗਿਆ ਹੈ। ਜਿਸ ਦੇ ਬਦਲੇ ਡਾਕਟਰ ਟੈਲੀਫੋਨ ਅਤੇ ਵੱਟਸ-ਅੱਪ ਰਾਹੀਂ ਆਪਣੀਆਂ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਹੀ ਜਿਲ੍ਹਾ ਪ੍ਰਸ਼ਾਸਨ ਅਤੇ ਬਹੁਤ ਸਾਰੇ ਵੱਟਸ-ਅਪ ਗਰੁੱਪਾਂ ਨੂੰ ਆਪਣੇ ਆਈ. ਐੱਮ. ਏ. ਮੈਂਬਰਾਂ ਦੇ ਸੰਪਰਕ ਨੰਬਰ ਮੁਹੱਈਆ ਕਰਵਾ ਚੁੱਕੇ ਹਨ, ਜਿਨ੍ਹਾਂ ਰਾਹੀਂ ਸਿਹਤ-ਸੰਭਾਲ ਬਾਰੇ ਲਗਾਤਾਰ ਰੂਟੀਨ ਡਾਕਟਰੀ ਸਲਾਹ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ:  ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ

ਉਨ੍ਹਾਂ ਨੇ ਇਕ ਵਾਰੀ ਸਪਸ਼ਟ ਕਰਦੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਐਮਰਜੈਂਸੀ ਮਰੀਜ਼ਾਂ ਨੂੰ ਸੇਵਾਵਾਂ ਨਿਰਵਿਘਨ ਮੁਹੱਈਆ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਪ੍ਰਕਾਰ ਦੇ ਐਮਰਜੈਂਸੀ ਆਪਰੇਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਹ ਕੋਰੋਨਾ ਮਹਾਂਮਾਰੀ ਖਿਲਾਫ ਜੰਗ 'ਚ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਸੰਪਰਕ 'ਚ ਹਨ ਅਤੇ ਉਹ ਪਹਿਲਾਂ ਹੀ ਇਸ ਮਹਾਂਮਾਰੀ ਲਈ ਆਪਣੀਆਂ ਸਵੈ-ਇੱਛੁਕ ਸੇਵਾਵਾਂ ਦੀ ਪੇਸ਼ਕਸ਼ ਕਰ ਚੁੱਕੇ ਹਨ, ਜਿਸ ਵਿੱਚ ਮਰੀਜ਼ਾਂ ਲਈ ਜ਼ਰੂਰੀ ਵੈਂਟੀਲੇਟਰੀ ਸਹਾਇਤਾ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕੋਰੋਨਾ ਵਿਰੁੱਧ ਜੰਗ 'ਚ ਪ੍ਰਸ਼ਾਸਨ ਵੱਲੋਂ ਉਨ੍ਹਾਂ ਤੋਂ ਜੋ ਵੀ ਰਾਏ, ਸੁਝਾਅ ਜਾਂ ਸਹਾਇਤਾ ਮੰਗੀ ਜਾਵੇਗੀ ਉਹ ਪੂਰੇ ਤਨ-ਮਨ ਧੰਨ ਨਾਲ ਉਸ ਲਈ ਤਿਆਰ ਹਨ।
ਇਹ ਵੀ ਪੜ੍ਹੋ:  ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)
ਇਹ ਵੀ ਪੜ੍ਹੋ:  ਦੇਸ਼ 'ਚ ਤਬਲੀਗੀ ਜਮਾਤ ਨੂੰ ਲੈ ਕੇ ਹਾਹਾਕਾਰ! ਬਠਿੰਡਾ ਪੁੱਜੇ 40 ਲੋਕਾਂ ਦੀ ਹੋਈ ਪਛਾਣ


shivani attri

Content Editor

Related News