ਫਰੀਦਕੋਟ ''ਚ ਸ਼ਰੇਆਮ ਚੱਲੀਆਂ ਗੋਲ਼ੀਆਂ, ਘਰ ਦੇ ਬਾਹਰ ਫਾਇਰਿੰਗ ਕਰ ਫਰਾਰ ਹੋਏ ਹਮਲਾਵਰ

08/19/2022 3:33:33 PM

ਫਰੀਦਕੋਟ (ਜਗਤਾਰ) : ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਡਾਂਵਾਂ-ਡੋਲ ਹੁੰਦੀ ਨਜ਼ਰ ਆ ਰਹੀ ਹੈ। ਆਏ ਦਿਨ ਮਾਰ ਕੁੱਟ ਅਤੇ ਗੋਲ਼ੀਬਾਰੀ ਦੀਆ ਘਟਨਾਂਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ, ਦੱਸਿਆ ਜਾ ਰਿਹਾ ਹੈ ਕਿ ਹਰਗੋਬਿੰਦ ਨਗਰ 'ਚ ਬੀਤੇ ਰਾਤ ਕੁਝ ਅਣਪਛਾਤੇ ਹਮਲਾਵਰਾਂ ਨੇ ਘਰ ਬਾਹਰ ਫਾਇਰਿੰਗ ਕਰ ਦਿੱਤੀ। ਹਾਲਾਂਕਿ ਕੋਈ ਵੀ ਮਾਲੀ ਜਾਂ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਪਰਿਵਾਰ ਵਾਲਿਆਂ ਨੇ ਜਾਨ ਬਚਾਉਣ ਲਈ ਜਵਾਬੀ ਹਵਾਈ ਫਾਇਰਿੰਗ ਕੀਤੀ।

ਇਹ ਵੀ ਪੜ੍ਹੋ- ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਕਹੀ ਮਾਰ ਕੀਤਾ ਪਤਨੀ ਦਾ ਕਤਲ

ਇਸ ਮੌਕੇ ਜਾਣਕਾਰੀ ਦਿੰਦਿਆਂ ਹਰਗੋਬਿੰਦ ਨਗਰ ਵਾਸੀ ਨਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਕਰੀਬ ਸਾਢੇ ਕੁ 8 ਵਜੇ ਉਨ੍ਹਾਂ ਦੇ ਘਰ ਬਾਹਰ ਅਚਾਨਕ ਫਾਇਰਿੰਗ ਹੋਈ ਤਾਂ ਉਹ ਇਕਦਮ ਘਬਰਾ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਘਰ ਦੀ ਛੱਤ 'ਤੇ ਜੀ , ਜਦੋਂ ਉਸਨੂੰ ਫਾਇਰਿੰਗ ਦਾ ਪਤਾ ਲੱਗਾ ਤਾਂ ਉਹ ਘਬਰਾ ਗਿਆ ਅਤੇ ਉਸ ਨੇ ਬਚਾਅ ਲਈ ਆਵਾਜ਼ ਦਿੱਤੀ। ਜਿਸ ਤੋਂ ਬਾਅਦ ਬਚਾਅ ਕਰਨ ਲਈ ਉਨ੍ਹਾਂ ਨੇ ਵੀ ਆਪਣੀ ਲਾਇਸੰਸੀ ਰਾਇਫਲ ਨਾਲ 2 ਹਵਾਈ ਫਾਇਰ ਕੀਤੇ। ਫਾਇਰਿੰਗ ਕਰਨ ਮਗਰੋਂ ਹਨੇਰੇ ਦਾ ਫਾਇਦਾ ਚੁੱਕਦਿਆਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਕੁਝ ਮੁੰਡਿਆਂ ਨੇ ਉਨ੍ਹਾਂ ਦੇ ਮੁੰਡੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਸੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਇਸ ਸੰਬੰਧ 'ਚ ਪਹਿਲਾਂ ਵੀ ਸਥਾਨਕ ਪੁਲਸ ਥਾਣੇ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਸੇ ਤਰ੍ਹਾਂ ਕੀਤਾ ਗਿਆ ਹੈ ਅਤੇ ਮੰਗ ਕਰਦਿਆਂ ਕਿਹਾ ਕਿ ਸਾਨੂੰ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। 

ਇਹ ਵੀ ਪੜ੍ਹੋ- ਮੂਸੇਵਾਲਾ ਕਤਲਕਾਂਡ ਦੇ 40 ਗਵਾਹ, 15 ਮੁਲਜ਼ਮਾਂ ਖ਼ਿਲਾਫ਼ FIR, ਚਾਰਜਸ਼ੀਟ 'ਚ ਖੁੱਲ੍ਹਣਗੇ ਸਾਰੇ ਰਾਜ਼

ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਸਾਦਿਕ ਰੋਡ ਤੇ ਪੈਂਦੇ ਹਰਗੋਬਿੰਦ ਨਗਰ ਵਿਖੇ ਇਕ ਘਰ ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ, ਅੱਗੋਂ ਮਕਾਨ ਮਾਲਕਾਂ ਨੇ ਵੀ ਜਵਾਬ ਵਿਚ ਹਵਾਈ ਫਾਇਰ ਕੀਤੇ ਤਾਂ ਹਮਲਾਵਰ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ 'ਚ ਕਰਨ ਨਾਮ ਦੇ ਨੌਜਵਾਨ ਦੇ ਬਿਆਨਾਂ 'ਤੇ 4 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪਹਿਲਾਂ ਵੀ ਨੌਜਵਾਨ 'ਤੇ ਹਮਲਾ ਕੀਤਾ ਗਿਆ ਸੀ ਅਤੇ ਹੋ ਸਕਦਾ ਹੈ ਕਿ ਹੁਣ ਵੀ ਉਨ੍ਹਾਂ ਨੇ ਹੀ ਇਸ ਵਾਰਦਾਦ ਨੂੰ ਅੰਜਾਮ ਦਿੱਤਾ ਹੋਵੇ। ਪੁਲਸ ਵੱਲੋਂ ਅਰਮਜ ਐਕਟ ਤਹਿਤ ਮੁਕੱਦਮਾਂ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto