ਸੈਰ ਕਰਦੇ ਵਿਅਕਤੀ ਨੂੰ ਕਾਰ ਨੇ ਦਰੜਿਆ
Tuesday, Sep 10, 2019 - 01:32 AM (IST)

ਗੋਨਿਆਣਾ, (ਗੋਰਾ ਲਾਲ)- ਨਜ਼ਦੀਕੀ ਪਿੰਡ ਗੋਨਿਆਣਾ ਖੁਰਦ ਦੇ ਬੱਸ ਅੱਡੇ ’ਤੇ ਅੱਜ ਸਵੇਰੇ ਸੈਰ ਕਰਨ ਜਾ ਰਹੇ ਇਕ ਵਿਅਕਤੀ ਨੂੰ ਕਾਰ ਨੇ ਦਰਡ਼ ਕੇ ਮਾਰ ਦਿੱਤਾ। ਸੌਦਾਗਰ ਸਿੰਘ (56) ਪੁੱਤਰ ਜੋਗਿੰਦਰ ਸਿੰਘ ਵਾਸੀ ਗੋਨਿਆਣਾ ਖੁਰਦ ਸੈਰ ਕਰਨ ਲਈ ਅੱਜ ਸਵੇਰੇ ਆਪਣੇ ਪਿੰਡ ਦੇ ਬੱਸ ਅੱਡੇ ਕੋਲੋਂ ਲੰਘਣ ਲੱਗਾ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਦਰੜ ਦਿੱਤਾ। ਕਾਰ ਨੂੰ ਤਰਨਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਅੰਮ੍ਰਿਤਸਰ ਚਲਾ ਰਿਹਾ ਸੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।