ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ’ਤੇ ਕਰੋੜਾਂ ਰੁਪਏ ਦੇ ਕੌਮਾਂਤਰੀ ਮੁੱਲ ਦੀ ਪੰਜ ਪੈਕੇਟ ਹੈਰੋਇਨ ਬਰਾਮਦ

02/13/2021 1:25:52 PM

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ ਪਾਕਿਸਤਾਨ ਬਾਰਡਰ  ਤੇ ਬੀ.ਐੱਸ.ਐੱਫ. ਨੇ ਪੰਜ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀ.ਐਸ.ਐਫ. ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ  ਪੀ.ਓ.ਪੀ. ਓਲਡ ਮੁਹੰਮਦੀ ਵਾਲਾ ਦੇ ਏਰੀਆ ਵਿਚ ਹੈਰੋਇਨ ਦੀ ਖੇਪ ਭੇਜੀ ਗਈ ਹੈ ਅਤੇ ਇਸ ਸੂਚਨਾ ਦੇ ਆਧਾਰ ਤੇ ਬੀ.ਐਸ.ਐਫ. ਦੀ ਇੱਕ ਸੌ ਛੱਤੀ ਬਟਾਲੀਅਨ ਨੇ ਸਰਚ ਆਪ੍ਰੇਸ਼ਨ ਚਲਾਇਆ ਅਤੇ ਪਿੱਲਰ ਨੰਬਰ 185 ਦੇ ਏਰੀਆ ਵਿਚ ਪੰਜ ਪੈਕੇਟ ਹੈਰੋਇਨ ਬਰਾਮਦ ਕੀਤੀ। ਇਸ ਹੈਰੋਇਨ ਦੀ ਡਿਲਿਵਰੀ ਭਾਰਤੀ ਤਸਕਰਾਂ ਵਲੋਂ ਲਈ ਜਾਣੀ ਸੀ। 


Shyna

Content Editor

Related News