ਬੱਸ ਦੀ ਲਪੇਟ ''ਚ ਆਉਣ ਨਾਲ ਬੱਚੀ ਦੀ ਮੌਤ

Saturday, Jan 23, 2021 - 10:55 PM (IST)

ਬੱਸ ਦੀ ਲਪੇਟ ''ਚ ਆਉਣ ਨਾਲ ਬੱਚੀ ਦੀ ਮੌਤ

ਮੋਗਾ,(ਆਜ਼ਾਦ)- ਅੱਜ ਦੇਰ ਸ਼ਾਮ ਮੋਗਾ ਦੇ ਬੱਸ ਸਟੈਂਡ ’ਤੇ ਇਕ ਪ੍ਰਾਈਵੇਟ ਬੱਸ ਦੀ ਲਪੇਟ ਵਿਚ ਆ ਕੇ 8 ਸਾਲਾ ਬੱਚੀ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮ੍ਰਿਤਕ ਬੱਚੀ ਦੇ ਪਿਤਾ ਵਿੱਕੀ ਨਿਵਾਸੀ ਗੁਜਰਾਤ ਹਾਲ ਅਬਾਦ ਦਸਮੇਸ਼ ਨਗਰ ਮੋਗਾ ਨੇ ਕਿਹਾ ਕਿ ਉਨ੍ਹਾਂ ਦੀ ਬੱਚੀ ਪੂਨਮ ਅਤੇ ਹੋਰ ਬੱਚਿਆਂ ਨਾਲ ਬੱਸ ਸਟੈਂਡ ਮੋਗਾ ’ਤੇ ਮੌਜੂਦ ਸਨ।
ਇਸ ਦੌਰਾਨ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਣ ਉਸਦੀ ਘਟਨਾ ਸਥਾਨ ’ਤੇ ਮੌਤ ਹੋ ਗਈ। ਪੁਲਸ ਨੇ ਵਿੱਕੀ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕੀਤੀ ਹੈ।


author

Bharat Thapa

Content Editor

Related News