ਸੈਰ ਕਰ ਰਹੇ ਨੌਜਵਾਨ ਦੇ ਸਿਰ ''ਤੇ ਕਿਰਪਾਨ ਮਾਰ ਕੀਤਾ ਹਮਲਾ, ਜ਼ਖ਼ਮੀ

06/07/2022 11:31:54 AM

ਭਵਾਨੀਗੜ੍ਹ (ਕਾਂਸਲ): ਸਥਾਨਕ ਪੁਲਸ ਨੇ ਨੇੜਲੇ ਪਿੰਡ ਮੁਨਸ਼ੀਵਾਲਾ ਵਿਖੇ ਇਕ ਨੌਜਵਾਨ ਦੇ ਸਿਰ ’ਚ ਕਿਰਪਾਨ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਜਾਣਕਾਰੀ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਵਿਖੇ ਜ਼ੇਰੇ ਇਲਾਜ਼ ਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਬੀਤੇ ਦਿਨ ਸ਼ਾਮ ਨੂੰ ਜਦੋਂ ਉਹ ਆਪਣੇ ਇਕ ਦੋਸਤ ਨਾਲ ਘੁੰਮਣ ਲਈ ਪਿੰਡ ਦੇ ਗਰਾਊਂਡ ਨੇੜੇ ਪਹੁੰਚਿਆਂ ਤਾਂ ਉਥੇ 2 ਮੋਟਰਸਾਈਕਲਾਂ ਉਪਰ ਸਵਾਰ ਹੋ ਕੇ ਆਏ 5-6 ਵਿਅਕਤੀਆਂ ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ ਨੇ ਮੈਨੂੰ ਰੋਕ ਲਿਆ ਅਤੇ ਇਕ ਵਿਅਕਤੀ ਨੇ ਉਤਰ ਕੇ ਮੇਰੇ ਸਿਰ ’ਚ ਕਿਰਪਾਨ ਮਾਰੀ ਅਤੇ ਜਦੋਂ ਮੇਰੇ ਸਿਰ ’ਚੋਂ ਖੂਨ ਨਿਕਲਣ ਲੱਗਾ ਤਾਂ ਇਹ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਕੱਚੇ ਅਧਿਆਪਕਾਂ ਵੱਲੋਂ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਰਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ 4-5 ਦਿਨ ਪਹਿਲਾਂ ਲਖਵੀਰ ਸਿੰਘ ਵਾਸੀ ਚੰਨੋਂ ਨੇ ਉਸ ਨੂੰ ਧਮਕੀ ਦਿੱਤੀ ਸੀ ਅਤੇ ਇਸ ਹਮਲੇ ’ਚ ਵੀ ਉਹ ਕਥਿਤ ਤੌਰ ’ਤੇ ਸ਼ਾਮਿਲ ਸੀ। ਪੁਲਸ ਨੇ ਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲਖਵੀਰ ਸਿੰਘ ਚੰਨੋਂ ਅਤੇ 5 ਹੋਰ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News