ਛੇਵੇਂ ਪੇ-ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਸਮੇਂ ਪੈਨਸ਼ਨਰਾਂ ਨਾਲ ਹੋਈ ਬੇਇਨਸਾਫੀ ਕੀਤੀ ਜਾਵੇ ਦੂਰ : ਰਾਜ ਕੁਮਾਰ

03/19/2022 10:35:42 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸਥਾਨਕ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ’ਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ, ਜੋ ਸਮਾਜ ਸੇਵਾ/ਲੋਕ ਭਲਾਈ ਬਜ਼ੁਰਗਾਂ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਹੈ, ਦੀ ਇਕ ਅਹਿਮ ਇਕੱਤਰਤਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ’ਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਪਵਨ ਸ਼ਰਮਾ, ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਕਿਸ਼ੋਰੀ ਲਾਲ, ਮੁੱਖ ਸਲਾਹਕਾਰ ਆਰ. ਐੱਲ. ਪਾਂਧੀ, ਪ੍ਰਬੰਧਕੀ ਸਕੱਤਰ ਸੁਰਿੰਦਰ ਸਿੰਘ ਸੋਢੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ, ਪੀ. ਆਰ. ਓ. ਸੁਰਿੰਦਰ ਸ਼ਰਮਾ, ਮੀਤ ਪ੍ਰਧਾਨ ਜਨਕ ਰਾਜ ਜੋਸ਼ੀ ਮੌਜੂਦ ਸਨ। ਐਸੋਸੀਏਸ਼ਨ ਦੇ ਜਨਰਲ ਸਕੱਤਰ ਕੰਵਲਜੀਤ ਸਿੰਘ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਪੰਜਾਬ ਦੀ ਨਵੀਂ ਬਣੀ ਸਰਕਾਰ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਇਹ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਉਣ ਅਤੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇਗੀ, ਖਾਸ ਕਰਕੇ ਬੇਰੁਜ਼ਗਾਰੀ ਨੂੰ ਨੱਥ ਪਾਵੇਗੀ।

ਇਹ ਵੀ ਪੜ੍ਹੋ : ਇਟਲੀ ’ਚ ਵਾਪਰੀ ਦਿਲ-ਕੰਬਾਊ ਘਟਨਾ, ਜ਼ਿੰਦਾ ਸੜਿਆ ਪੰਜਾਬੀ ਵਿਅਕਤੀ

ਅਰੋੜਾ ਨੇ ਇਹ ਵੀ ਕਿਹਾ ਕਿ ਛੇਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਸਮੇਂ ਪੈਨਸ਼ਨਰ ਵਰਗ ਨਾਲ ਬਹੁਤ ਹੀ ਬੇਇਨਸਾਫ਼ੀ ਹੋਈ ਹੈ। ਉਹ ਦੂਰ ਕਰਦੇ ਹੋਏ ਪੇ-ਕਮਿਸ਼ਨ ਵੱਲੋਂ ਸਿਫ਼ਾਰਿਸ਼ ਕੀਤੇ ਗਏ 2.59 ਦੇ ਗੁਣਾਕ (ਫੈਕਟਰ) ਨੂੰ ਲਾਗੂ ਕਰਕੇ ਪੈਨਸ਼ਨਰਾਂ ਨੂੰ ਇਨਸਾਫ਼ ਦਿੱਤਾ ਜਾਵੇ। 1 ਜਨਵਰੀ, 2016 ਤੋਂ 30 ਜੂਨ, 2021 ਤੱਕ ਰਹਿੰਦੇ ਬਕਾਏ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੇ ਜਾਣ।

ਇਹ ਵੀ ਪੜ੍ਹੋ : ਹੋਲੇ ਮਹੱਲੇ ਤੋਂ ਪਰਤ ਰਹੇ 2 ਵਿਅਕਤੀ ਸਤਲੁਜ ਦਰਿਆ ’ਚ ਡੁੱਬੇ, ਮੌਤ

ਬਾਕੀ ਰਹਿੰਦੀਆਂ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਐਸੋਸੀਏਸ਼ਨ ਵੱਲੋਂ ਹੋਲੀ ਤੇ ਹੋਲੇ ਮਹੱਲੇ ਦੀਆਂ ਵੀ ਸਮੂਹ ਦੇਸ਼ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਮਦਨ ਗੋਪਾਲ ਸਿੰਗਲਾ, ਓਮ ਪ੍ਰਕਾਸ਼ ਗੋਇਲ, ਯੁਧਿਸ਼ਟਰ ਤੋਂ ਇਲਾਵਾ ਜਗਦੀਸ਼ ਸਿੰਗਲਾ, ਜਵਾਹਰ ਸ਼ਰਮਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ ਸਨ। ਅਰੋੜਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਸਥਾਨਕ ਮੇਲਾ ਰਾਮ ਦੀ ਹੱਟੀ ਸਾਹਮਣੇ ਬੜ੍ਹਾ ਚੌਕ ਵਿਖੇ 26 ਮਾਰਚ ਨੂੰ ਸਵੇਰੇ 10:30 ਵਜੇ ਹੋਵੇਗੀ।


Manoj

Content Editor

Related News