ਇਨੋਵਾ ਸਵਾਰ 2 ਨਸ਼ਾ ਤਸਕਰ ਗ੍ਰਿਫ਼ਤਾਰ

05/09/2022 1:13:56 AM

ਜ਼ੀਰਕਪੁਰ (ਮੇਸ਼ੀ) : ਥਾਣਾ ਜ਼ੀਰਕਪੁਰ ਦੇ ਮੁਖੀ ਉਂਕਾਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਬਰਮਾ ਸਿੰਘ ਇੰਚਾਰਜ ਪੁਲਸ ਚੌਕੀ ਬਲਟਾਣਾ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨੇੜੇ ਬਿੱਗ ਬਾਜ਼ਾਰ ਜ਼ੀਰਕਪੁਰ ਵਿਖੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਇਨੋਵਾ ਗੱਡੀ ਪੀ ਬੀ 11 ਸੀ ਆਰ 9789 ਦੀ ਪਿਛਲੀ ਸੀਟ ’ਤੇ 2 ਨੌਜਵਾਨ ਬੈਠੇ ਸਨ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਜਦੋਂ ਚੈੱਕ ਕੀਤਾ ਤਾਂ ਉਨ੍ਹਾਂ ਤੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ਨੂੰ ਗੱਡੀ ਸਮੇਤ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ : ਨਸ਼ੇ ਲਈ ਪੈਸੇ ਨਾ ਮਿਲਣ 'ਤੇ ਕਲਯੁਗੀ ਪੁੱਤ ਨੇ ਕੀਤਾ ਪਿਓ ਦਾ ਕਤਲ

ਮੁਲਜ਼ਮਾਂ ਦੀ ਪਛਾਣ ਨਰਿੰਦਰ ਸਿੰਘ ਉਰਫ ਕਾਕਾ ਪੁੱਤਰ ਧਰਮਪਾਲ ਸਿੰਘ ਤੇ ਕਰਮਵੀਰ ਸਿੰਘ ਪੁੱਤਰ ਕਪਿਲ ਦੇਵ ਵਾਸੀ ਚੋਈ ਬਾਜ਼ਾਰ ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ, ਜਿਨ੍ਹਾਂ ਖ਼ਿਲਾਫ਼ ਥਾਣਾ ਜ਼ੀਰਕਪੁਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Mukesh

This news is Content Editor Mukesh