ਜ਼ਿਲ੍ਹੇ ’ਚ ''ਸਵੀਪ'' ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫਸਰਾਂ ਨੂੰ ਹਦਾਇਤ

Thursday, Oct 12, 2023 - 02:25 PM (IST)

ਪਟਿਆਲਾ (ਜੋਸਨ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਸਵੀਪ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫਸਰ ਜਗਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ’ਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਨੌਜਵਾਨ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ।

ਇਹ ਵੀ ਪੜ੍ਹੋ : ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟ 'ਚ ਕਰੋੜਾਂ ਦਾ ਘਪਲਾ, ਵੱਡੇ ਅਧਿਕਾਰੀਆਂ ਨੂੰ ਤਲਬ ਕਰ ਸਕਦੀ ਹੈ ਸੂਬਾ ਸਰਕਾਰ

ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੀ ਹਰ ਯੂਨੀਵਰਸਿਟੀ, ਕਾਲਜ, ਸੀਨੀਅਰ ਸੈਕੰਡਰੀ ਸਕੂਲ ’ਚ ਇਕ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਹੈਲਪ ਡੈਸਕ ਬਣਾਇਆ ਜਾਵੇ, ਜਿਸ ’ਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਆਪਣੀ ਵੋਟ ਬਣਵਾ ਸਕਣ ਅਤੇ ਇਸ ਸਬੰਧੀ ਪ੍ਰਚਾਰ ਕਰਨ ਲਈ ਵੱਖ-ਵੱਖ ਸਵੀਪ ਗਤੀਵਿਧੀਆਂ ਜਿਵੇਂ ਕਿ ਕੁਇੱਜ਼, ਰੰਗੋਲੀ ਪ੍ਰਤੀਯੋਗਤਾ, ਭਾਸ਼ਣ ਮੁਕਾਬਲੇ, ਨਾਟਕ ਕਰਵਾਏ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01-01-2024 ਦੌਰਾਨ ਵੱਖ-ਵੱਖ ਗਰੁੱਪਾਂ ਦੀ ਪਛਾਣ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਵੋਟਰ ਸੂਚੀ ’ਚ ਸ਼ਾਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ।

ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ

ਇਸ ਮੀਟਿੰਗ ’ਚ ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਚੋਣ ਤਹਿਸੀਲਦਾਰ, ਜ਼ਿਲਾ ਸਵੀਪ ਨੋਡਲ ਅਫਸਰ-ਕਮ-ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ), ਪ੍ਰੋ. ਸਵਿੰਦਰ ਰੇਖੀ, ਮਹਿੰਦਰਾ ਕਾਲਜ, ਪਟਿਆਲਾ (ਸਹਾਇਕ ਜ਼ਿਲਾ ਸਵੀਪ ਨੋਡਲ ਅਫਸਰ, ਪਟਿਆਲਾ) ਅਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਪਟਿਆਲਾ ਦੇ ਨੁਮਾਇੰਦੇ ਅਤੇ ਸਮੂਹ ਹਲਕਿਆਂ ਦੇ ਨੋਡਲ ਅਫਸਰ ਸ਼ਾਮਲ ਹੋਏ।

ਇਹ ਵੀ ਪੜ੍ਹੋ: ਤਹਿਸੀਲਾਂ 'ਚ ਹੁੰਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ, ਪੰਜਾਬ ਸਰਕਾਰ ਵੱਲੋਂ ਰਜਿਸਟਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News