ਇਸ ਵਿਭਾਗ ’ਚ ਫਰਜ਼ੀ ਸਰਟੀਫਿਕੇਟਾਂ ਸਹਾਰੇ ਨੌਕਰੀ ਕਰ ਰਹੇ ਮੁਲਾਜ਼ਮਾਂ ਦੀ ਹੋ ਸਕਦੀ ਛੁੱਟੀ, ਸਰਕਾਰ ਨੇ ਦਿੱਤੇ ਨਿਰਦੇਸ਼
Thursday, Sep 14, 2023 - 06:41 PM (IST)

ਲੁਧਿਆਣਾ (ਹਿਤੇਸ਼) : ਲੋਕਲ ਬਾਡੀਜ਼ ਵਿਭਾਗ ’ਚ ਫਰਜ਼ੀ ਸਰਟੀਫਿਕੇਟਾਂ ਸਹਾਰੇ ਨੌਕਰੀ ਕਰ ਰਹੇ ਮੁਲਾਜ਼ਮਾਂ ਦੀ ਛੁੱਟੀ ਹੋ ਸਕਦੀ ਹੈ, ਜਿਸ ਦੇ ਅਧੀਨ ਸਰਕਾਰ ਵੱਲੋਂ ਕ੍ਰਾਸ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਾਰਵਾਈ ਇਕ ਸ਼ਿਕਾਇਤ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਹੈ, ਜਿਸ ਸ਼ਿਕਾਇਤ ’ਚ ਮੁਲਾਜ਼ਮਾਂ ਵੱਲੋਂ ਵਿੱਦਿਅਕ ਯੋਗਤਾ ਤੋਂ ਇਲਾਵਾ ਜਾਤੀ ਜਾਂ ਤਜ਼ਰਬੇ ਦੇ ਫਰਜ਼ੀ ਸਰਟੀਫਿਕੇਟ ਦੇ ਸਹਾਰੇ ਨੌਕਰੀ ਹਾਸਲ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਸਬੰਧੀ ਆਰਡਰ ਪੰਜਾਬ ਦੇ ਸਾਰੀਆਂ ਨਗਰ ਨਿਗਮਾਂ ਦੇ ਕਮਿਸ਼ਨਰਾਂ, ਮਿਊਂਸੀਪਲ ਕਮੇਟੀਆਂ ਅਤੇ ਨਗਰ ਸੁਧਾਰ ਟਰੱਸਟ ਦੇ ਈ. ਓ. ਨੂੰ ਜਾਰੀ ਕਰ ਦਿੱਤਾ ਗਿਆ ਹੈ, ਜਿਨ੍ਹਾਂ ਅਧਿਕਾਰੀਆਂ ਨੂੰ ਆਪਣੇ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੇ ਸਰਟੀਫਿਕੇਟਾਂ ਦੀ ਕ੍ਰਾਸ ਚੈਕਿੰਗ ਦਾ ਕੰਮ ਇਕ ਮਹੀਨੇ ਦੇ ਅੰਦਰ ਪੂਰਾ ਕਰਨ ਤੋਂ ਬਾਅਦ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਰਾਹੂ-ਕੇਤੂ 30 ਅਕਤੂਬਰ ਨੂੰ ਬਦਲਣਗੇ ਰਾਸ਼ੀਆਂ, ਸਾਰੇ ਹੋਣਗੇ ਪ੍ਰਭਾਵਿਤ
ਇਸ ਤੋਂ ਪਹਿਲਾਂ ਬੀਤੇ ਦਿਨੀਂ ਪ੍ਰਿੰਸੀਪਲ ਸਕੱਤਰ ਵੱਲੋਂ ਡਿਸਟੈਂਸ ਐਜੂਕੇਸ਼ਨ ਜ਼ਰੀਏ ਇੰਜੀਨੀਅਰ ਦੀ ਡਿਗਰੀ ਹਾਸਲ ਕਰਨ ਵਾਲੇ ਨਗਰ ਨਿਗਮ, ਮਿਊਂਸੀਪਲ ਕਮੇਟੀਆਂ, ਨਗਰ ਸੁਧਾਰ ਟਰੱਸਟ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀ ਪ੍ਰਮੋਸ਼ਨ ’ਤੇ ਰੋਕ ਲਗਾ ਦਿੱਤਾ ਗਈ ਸੀ।
ਇਹ ਵੀ ਪੜ੍ਹੋ : ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ਼ ਐਮੀਨੈਂਸ’
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8