ਬਠਿੰਡਾ ਪੁਲਸ ਪ੍ਰਸ਼ਾਸਨ ਨੇ ਅਧਿਕਾਰੀਆਂ ਦੀ ਹਾਜ਼ਰੀ ਲਈ ਜਾਰੀ ਕੀਤੀਆਂ ਹਦਾਇਤਾਂ, ਉਲੰਘਣਾ ਕਰਨ ''ਤੇ ਹੋਵੇਗੀ ਕਾਰਵਾਈ

11/23/2023 7:02:38 PM

ਬਠਿੰਡਾ- ਬਠਿੰਡਾ ਦੇ ਐੱਸ.ਐੱਸ.ਪੀ. ਦਫ਼ਤਰ ਵੱਲੋਂ ਪੁਲਸ ਅਧਿਕਾਰੀਆਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦਫ਼ਤਰ ਵੱਲੋਂ ਇਕ ਪੱਤਰ ਜਾਰੀ ਕਰਦਿਆਂ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਅਧਿਕਾਰੀਆਂ ਨੂੰ ਦਫ਼ਤਰ 'ਚ ਹਾਜ਼ਰ ਹੋਣ ਦੇ ਸਮੇਂ ਬਾਰੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ

ਪੱਤਰ 'ਚ ਲਿਖਿਆ ਗਿਆ ਹੈ ਕਿ ਡੀ.ਐੱਸ.ਪੀ. ਸਵੇਰੇ 9 ਵਜੇ ਦਫ਼ਤਰਾਂ 'ਚ ਹਾਜ਼ਰ ਹੋਣਗੇ ਤੇ ਐੱਸ.ਐੱਚ.ਓ. ਸਵੇਰੇ 8 ਵਜੇ ਦਫ਼ਤਰਾਂ 'ਚ ਆਪਣੀ ਹਾਜ਼ਰੀ ਲਗਾਉਣਗੇ। ਚੌਂਕੀ ਇੰਚਾਰਜ ਵੀ ਸਵੇਰੇ 8 ਵਜੇ ਡਿਊਟੀਆਂ 'ਤੇ ਤਾਇਨਾਤ ਹੋਣਗੇ ਤੇ ਬਾਕੀ ਕਰਮਚਾਰੀਆਂ ਦੀ ਹਾਜ਼ਰੀ ਰਿਪੋਰਟ ਦੇਣਗੇ। ਜੇਕਰ ਕਿਸੇ ਕੰਮ ਕਾਰਨ ਬਾਹਰ ਜਾਣਾ ਪਵੇ ਤਾਂ ਉਸ ਬਾਰੇ ਪਹਿਲਾਂ ਜਾਣਕਾਰੀ ਦੇਣੀ ਪਵੇਗੀ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ ਤੇ ਅਜਿਹਾ ਨਾ ਕਰਨ 'ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anuradha

This news is Content Editor Anuradha