ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੰਬਾਇਨ ਮਾਲਕਾਂ ਲਈ ਜਾਰੀ ਕੀਤੀਆਂ ਹਦਾਇਤਾਂ

02/23/2018 2:21:54 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਪਰਾਲੀ ਸਾੜਨ ਦੀ ਸਮੱਸਿਆ ਨੂੰ ਠੱਲ ਪਾਉਣ ਦੀਆਂ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਾਜ ਦੇ ਕੰਬਾਇਨ ਮਾਲਕਾਂ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਜਾਰੀ ਕੀਤੀਆਂ ਹਦਾਇਤਾਂ ਦਾ ਮੰਤਵ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਕਿਹਾ ਕਿ ਕੰਬਾਇਨ ਮਾਲਕਾਂ ਨੂੰ ਝੋਨੇ ਦੀ ਵਾਢੀ ਤੋਂ ਪਹਿਲਾਂ ਆਪਣੀਆਂ ਕੰਬਾਇਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਪਵੇਗਾ। ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਜਿਨ੍ਹਾ ਕੰਬਾਇਨਾਂ 'ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਚਲਦਾ ਨਹੀਂ ਪਾਇਆ ਗਿਆ, ਉਨ੍ਹਾਂ ਨੂੰ ਝੋਨੇ ਦੀ ਵਾਢੀ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਹਦਾਇਤਾਂ ਹਵਾ (ਪ੍ਰਦੂਸ਼ਣ ਕੰਟਰੋਲ ਤੇ ਰੋਕਥਾਮ) ਐਕਟ, 1981 ਅਧੀਨ ਜਾਰੀ ਕੀਤੀਆਂ ਗਈਆਂ ਹਨ। ਬੁਲਾਰੇ ਨੇ ਵੱਖ-ਵੱਖ ਨੋਟੀਫਿਕੇਸ਼ਨਾਂ ਤਹਿਤ ਪੰਜਾਬ ਨੂੰ ਹਵਾ ਪ੍ਰਦੂਸ਼ਣ ਦੇ ਕੰਟਰੋਲ ਵਾਲਾ ਇਲਾਕਾ ਐਲਾਨ ਕੀਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੰਬਾਇਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣ ਦੀ ਸਿਫ਼ਾਰਸ਼ ਕੀਤੀ, ਜੋ ਪਰਾਲੀ ਦਾ ਟੋਕਾ ਕਰ ਕੇ ਵਿਛਾ ਦਿੰਦੀ ਹੈ। ਇਸ ਤਰੀਕੇ ਨਾਲ ਕਿਸਾਨਾਂ ਨੂੰ ਅਗਲੀ ਫਸਲ ਬੀਜਣ ਤੋਂ ਪਹਿਲਾਂ ਪਰਾਲੀ ਫੂਕਣ ਦੀ ਲੋੜ ਨਹੀਂ ਪੈਂਦੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਵੱਲੋਂ ਸਬਸਿਡੀ ਮੁਹਈਆ ਕਰਵਾਈ ਜਾ ਰਹੀ ਹੈ ਜਿਸ ਦਾ ਲਾਭ ਲੈਣ ਲਈ ਕੰਬਾਇਨ ਮਾਲਕ 5 ਮਾਰਚ ਤੋਂ ਪਹਿਲਾਂ ਜ਼ਿਲੇ ਦੇ ਖੇਤੀਬਾੜੀ ਵਿਭਾਗ ਨੂੰ ਅਰਜ਼ੀ ਦੇ ਸਕਦੇ ਹਨ। 
 


Related News