ਸੁਪਰਵਾਈਜ਼ਰਾਂ ਤੋਂ CDPO ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼

Thursday, Jan 11, 2024 - 07:01 PM (IST)

ਚੰਡੀਗੜ੍ਹ (ਬਿਊਰੋ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ 'ਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਪਰਵਾਈਜ਼ਰਾਂ ਤੋਂ ਸੀ. ਡੀ. ਪੀ. ਓਜ਼. ਦੀ ਅਸਾਮੀ ਤੇ ਤਰੱਕੀ ਦੇਣ ਬਾਰੇ ਕੇਸ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿਚ ਹੋਈ। ਡਾ. ਬਲਜੀਤ ਕੌਰ ਨੇ ਦੱਸਿਆ ਹੈ ਕਿ ਆਲ ਸੁਪਰਵਾਈਜ਼ਰ ਐਸੋਸੀਏਸ਼ਨ ਦੀਆਂ ਵੱਖ-ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੇ ਚੱਲਦੇ ਸ਼ੋਅ ’ਚ ਗੁਆਚਿਆ ਮੁੰਡੇ ਦਾ ਫੋਨ, ਅੱਗੋਂ ਬੱਬੂ ਮਾਨ ਨੇ ਦਿੱਤਾ ਇਹ ਜਵਾਬ

ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋ ਸੁਪਰਵਾਈਜ਼ਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ, ਸੁਪਰਵਾਈਜ਼ਰਾਂ ਦਾ ਪਰਖਕਾਲ ਦਾ ਸਮਾਂ 3 ਸਾਲ ਤੋਂ ਘਟਾ ਕੇ ਇਕ ਸਾਲ ਕਰਨ ਅਤੇ ਸੁਪਰਵਾਈਜ਼ਰਾਂ ਤੋਂ ਸੀ. ਡੀ. ਪੀ. ਓਜ਼ ਦੀ ਤਰੱਕੀ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇ ਵਾਲਾ ਦੇ ਕਾਤਲਾਂ ਦੇ ਘਰ ਪਹੁੰਚੀ NIA, ਪਰਿਵਾਰਾਂ ਤੋਂ ਕੀਤੀ ਪੁੱਛਗਿੱਛ

ਡਾ. ਬਲਜੀਤ ਕੌਰ ਨੇ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News