ਰੁਕ-ਰੁਕ ਕੇ ਪੈ ਰਹੀ ਬਰਸਾਤ ਝੋਨੇ ਦੀ ਫ਼ਸਲ ਲਈ ਸਾਬਿਤ ਹੋ ਸਕਦੀ ਹੈ ਵਰਦਾਨ, ਜਾਣੋ ਕਿਵੇਂ

06/26/2023 11:44:35 AM

ਚੰਡੀਗੜ੍ਹ - ਪੰਜਾਬ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਮੀਂਹ ਵਾਲਾ ਮੌਸਮ ਵੇਖਣ ਨੂੰ ਮਿਲ ਰਿਹਾ ਹੈ ਅਤੇ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਰਹੀ ਹੈ। ਰੁਕ-ਰੁਕ ਦੇ ਪੈ ਰਿਹਾ ਮੀਂਹ ਇਸ ਵਾਰ ਝੋਨੇ ਦੀ ਫ਼ਸਲ ਲਈ ਵਰਦਾਨ ਸਾਬਤ ਹੋ ਰਿਹਾ ਹੈ, ਕਿਉਂਕਿ ਇਸ ਨੂੰ ਸਿੰਚਾਈ ਲਈ ਘੱਟ ਪਾਣੀ ਦੀ ਲੋੜ ਹੁੰਦੀ ਹੈ। ਪਾਣੀ ਦੀ ਮਾਤਰਾ ਘੱਟ ਹੋਣ ਨਾਲ ਪੌਦੇ ਅਤੇ ਬੀਜ ਸੌਖੇ ਤਰੀਕੇ ਨਾਲ ਜੜ੍ਹ ਨੂੰ ਫੜ ਲੈਂਦੇ ਹਨ। 

ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ

ਦੱਸ ਦੇਈਏ ਕਿ ਪੰਜਾਬ ਵਿੱਚ ਇਸ ਸਾਲ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਅੰਤਰਰਾਸ਼ਟਰੀ ਸਰਹੱਦ ਦੀ ਵਾੜ ਤੋਂ ਪਾਰ ਵਾਲੇ ਖੇਤਰ ਵੀ ਸ਼ਾਮਲ ਹਨ। ਸੂਬੇ ਭਰ ਵਿੱਚ ਝੋਨੇ ਦੀ ਘੱਟੋ-ਘੱਟ 10 ਫ਼ੀਸਦੀ ਬਿਜਾਈ ਟਰਾਂਸਪਲਾਂਟਿੰਗ ਅਤੇ ਸਿੱਧੀ ਬਿਜਾਈ ਡੀਐੱਸਆਰ ਵਿਧੀ ਰਾਹੀਂ ਕੀਤੀ ਗਈ ਹੈ। ਡੀਐੱਸਆਰ ਵਿਧੀ ਨਾਲ 5 ਲੱਖ ਏਕੜ ਝੋਨੇ ਦੀ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਵਿੱਚ ਹੁਣ ਤੱਕ 1.17 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਜਾ ਚੁੱਕੀ ਹੈ। 

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: 4-5 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਜਾਣੋ ਕੰਪਨੀਆਂ ਕਦੋਂ ਕਰਨਗੀਆਂ ਐਲਾਨ

ਦੂਜੇ ਪਾਸੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਇੱਕ ਹਫ਼ਤੇ ਤੋਂ ਦਸ ਦਿਨਾਂ ਦੇ ਅੰਦਰ-ਅੰਦਰ ਖ਼ਤਮ ਕਰ ਲੈਣ ਦੀ ਉਮੀਦ ਹੈ, ਜਿਸ ਤੋਂ ਬਾਅਦ ਕਿਸਾਨਾਂ ਵਲੋਂ ਬਾਸਮਤੀ ਦੀ ਬਿਜਾਈ ਕਰਨੀ ਸ਼ੁਰੂ ਕੀਤੀ ਜਾਵੇਗੀ। ਮੌਜੂਦਾ ਸਾਉਣੀ ਸੀਜ਼ਨ ਵਿੱਚ 3 ਮਿਲੀਅਨ ਹੈਕਟੇਅਰ 'ਤੇ ਝੋਨੇ ਦੀ ਬਿਜਾਈ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ, ਜਿਸ ਵਿੱਚੋਂ 5 ਮਿਲੀਅਨ ਹੈਕਟੇਅਰ (1.2 ਮਿਲੀਅਨ ਏਕੜ) ਖੁਸ਼ਬੂਦਾਰ ਪ੍ਰੀਮੀਅਮ ਬਾਸਮਤੀ ਦੀ ਬਿਜਾਈ ਕਰਨ ਦਾ ਟੀਚਾ ਰੱਖਿਆ ਹੈ। ਝੋਨੇ ਦੀ ਕਾਸ਼ਤ ਲਈ ਇਹ ਸਭ ਤੋਂ ਵਧੀਆ ਸੀਜ਼ਨ ਹੋ ਸਕਦਾ ਹੈ।

ਇਹ ਵੀ ਪੜ੍ਹੋ : ਜਾਬ ਸਕੈਮ ਦਾ ਵੱਡਾ ਖੁਲਾਸਾ : TCS 'ਚ ਨੌਕਰੀ ਦੇਣ ਦੇ ਬਦਲੇ ਲੋਕਾਂ ਤੋਂ ਲਏ 100 ਕਰੋੜ ਰੁਪਏ

ਇਸ ਦੇ ਉਲਟ, ਮੌਜੂਦਾ ਮੌਸਮ ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਆਦਰਸ਼ ਨਹੀਂ ਹੈ, ਕਿਉਂਕਿ ਇਹਨਾਂ ਦੋਵਾਂ ਫ਼ਸਲਾਂ ਕਾਰਨ ਕੀੜਿਆਂ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਹੈ। ਜੇਕਰ ਕਪਾਹ ਦੇ ਖੇਤਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤਾਂ ਫ਼ਸਲ ਚੰਗੀ ਹੋਵੇਗੀ। ਇਸ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਾਣੀ ਖੜਨ ਨਹੀਂ ਦੇਣਾ ਚਾਹੀਦਾ।

rajwinder kaur

This news is Content Editor rajwinder kaur