ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ’ਤੇ ਪੁਲਸ ਤੇ ਸਿਵਲ ਪ੍ਰਸ਼ਾਸ਼ਨ ਨੇ ਕੱਢੀ ਸਾਈਕਲ ਰੈਲੀ

06/26/2021 5:14:14 PM

ਫਿਰੋਜ਼ਪੁਰ (ਕੁਮਾਰ,ਹਰਚਰਨ,ਬਿੱਟੂ): ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ’ਤੇ ਅੱਜ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡੀ.ਆਈ.ਜੀ. ਸ. ਹਰਦਿਆਲ ਸਿੰਘ ਮਾਨ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ। ਸ਼ਹਿਰ ਦੇ ਸ਼ਹੀਦ ਉਧਮ ਸਿੰਘ ਚੌਂਕ ਤੋਂ ਆਯੋਜਿਤ ਕੀਤੀ ਗਈ ਸਾਈਕਲ ਰੈਲੀ ਵਿਚ ਡੀ.ਆਈ.ਜੀ, ਐੱਸ.ਐੱਸ.ਪੀ. ਤੇ ਹੋਰ ਸਿਵਲ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ, ਐੱਨ.ਜੀ.ਓ. ਨੇ ਵੀ ਭਾਗ ਲਿਆ।

ਇਸ ਮੌਕੇ ’ਤੇ ਸਮੁੱਚੇ ਸਮਾਜ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕਰਦੇ ਹੋਏ ਡੀ.ਆਈ.ਜੀ. ਹਰਦਿਆਲ ਸਿੰਘ ਮਾਨ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਨਸ਼ਾ ਸਮਾਜ ਨੂੰ ਗਲਤ ਦਿਸ਼ਾ ਵੱਲ ਲਿਜਾ ਰਿਹਾ ਹੈ ਅਤੇ ਹਰ ਵਿਅਕਤੀ ਨੂੰ ਨਸ਼ੇ ਤੋਂ ਦੂਰ ਰਹਿੰਦੇ ਹੋਏ ਸਰੀਰਕ ਤੌਰ ’ਤੇ ਫਿੱਟ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਾਈਕਲ, ਯੋਗਾ, ਜਿੰਮ ਤੇ ਦੌੜ ਲਗਾਉਣ ਆਦਿ ਲਈ ਪ੍ਰੇਰਿਤ ਕਰਦੇ ਕਿਹਾ ਕਿ ਜਦ ਨੌਜਵਾਨਾਂ ਦਾ ਸਰੀਰ ਤੁੰਦਰੁਸਤ ਹੋਵੇਗਾ ਤਾਂ ਉਨ੍ਹਾਂ ਦੀ ਮਾਨਸਿਕਤਾ ਵੀ ਚੰਗੀ ਹੋਵੇਗੀ ਅਤੇ ੳਹ ਸਿੱਖਿਆ ਤੇ ਖੇਡਾਂ ਦੇ ਖ਼ੇਤਰ ਵਿਚ ਅੱਗੇ ਵੱਧਦੇ ਰਾਸ਼ਟਰ ਨਿਰਮਾਨ ਵਿਚ ਆਪਣਾ ਯੋਗਦਾਨ ਪਾ ਸਕਨਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ਾ ਕਰਨ ਵਾਲਿਆਂ ਦਾ ਨਸ਼ਾ ਛੁਡਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਆਪਣੇ ਘਰਾਂ ਤੇ ਨੇੜੇ-ਤੇੜੇ ਰਹਿੰਦੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਇਸ ਸਾਈਕਲ ਰੈਲੀ ਵਿਚ ਵੱਖ-ਵੱਖ ਸਮਾਜਿਕ ਸੰਗਠਨਾਂ, ਕਲੱਬਾਂ ਆਦਿ ਦੇ ਮੈਂਬਰਾਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸੰਕਲਪ ਲਿਆ ਕਿ ਉਹ ਕਦੇ ਵੀ ਨਸ਼ਾ ਨਹੀ ਕਰਨਗੇ। 
 


Shyna

Content Editor

Related News