ਸਿੱਧੂ ਮੂਸੇ ਵਾਲੇ ਦੇ ਕਤਲ ਦੀ ਕੀਤੀ ਜਾਵੇ ਕੌਮਾਂਤਰੀ ਪੱਧਰ ’ਤੇ ਜਾਂਚ : ਮਾਨ

07/09/2022 4:48:28 PM

ਮਾਨਸਾ (ਜੱਸਲ)- ਜੋ ਪੰਜਾਬ ਦੇ ਹਰਮਨ ਪਿਆਰੇ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਦੇ ਸਬੰਧ ’ਚ ਦਿੱਲੀ ਪੁਲਸ ਨੇ ਅਗਾਊਂ ਤੌਰ ’ਤੇ ਪੰਜਾਬ ਸਰਕਾਰ ਨੂੰ ਇਸ ਸਾਜ਼ਿਸ ਤੋਂ ਜਾਣਕਾਰੀ ਦੇ ਦਿੱਤੀ ਸੀ। ਆਈ.ਬੀ. ਨੇ ਵੀ ਇਸ ਸਬੰਧੀ ਪੰਜਾਬ ਸਰਕਾਰ ਨੂੰ ਲਿਖਤੀ ਸੂਚਨਾ ਭੇਜ ਦਿੱਤੀ ਸੀ। ਫ਼ਿਰ ਵੀ ਪੰਜਾਬ ਸਰਕਾਰ, ਪੰਜਾਬ ਪੁਲਸ ਵੱਲੋਂ ਸਹੀ ਸਮੇਂ ’ਤੇ ਇਸ ਦੁਖਾਂਤ ਨੂੰ ਰੋਕਣ ਲਈ ਬਣਦੀ ਜ਼ਿੰਮੇਵਾਰੀ ਨਾ ਨਿਭਾਉਣਾ ਡੂੰਘੇ ਸਵਾਲ ਖੜ੍ਹੇ ਕਰਦੀ ਹੈ। ਇਹ ਵਿਚਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ : ਕੈਬ ’ਚ ਰੁੜੀ ਕੁੜੀ ਦੀ ਮਿਲੀ ਲਾਸ਼, 2 ਦਿਨ ਪਹਿਲਾਂ ਹੀ ਜੁਆਇੰਨ ਕੀਤੀ ਸੀ ਕੰਪਨੀ

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਦੇ ਅਸਲ ਸੱਚ ਨੂੰ ਸਾਹਮਣੇ ਲਿਆਉਣ ਲਈ ਇਸਦੀ ਜਾਂਚ ਮਿੱਡੂਖੇੜਾ ਕਤਲ ਤੋਂ ਚੱਲਕੇ ਪੰਜਾਬ ਸਰਕਾਰ ਤੱਕ ਪਹੁੰਚਣ ਦੀ ਗੱਲ ਕਰਦੇ ਹੋਏ ਅਤੇ ਇਸਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਕਤਲ ਤਾਂ ਪੰਜਾਬ ਦੀ ਧਰਤੀ ’ਤੇ ਹੋਇਆ ਹੈ ਅਤੇ ਇਸ ਦੇ ਕਾਤਲਾਂ ਅਤੇ ਸਾਜਿਸਕਾਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਦੀ ਹੋਣੀ ਚਾਹੀਦੀ ਹੈ।

ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਕੌਮੀ ਪ੍ਰਧਾਨ ਕਿਸਾਨ ਯੂਨੀਅਨ ਅੰਮ੍ਰਿਤਸਰ ਅਤੇ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਜ਼ਿੰਮੇਵਾਰੀ ਨੂੰ ਪੂਰਾ ਨਾ ਕਰ ਕੇ ਪੰਜਾਬ ਪੁਲਸ ’ਤੇ ਤਾਂ ਵੱਡਾ ਧੱਬਾ ਲਗਾਇਆ ਜਾ ਰਿਹਾ ਹੈ, ਜਦੋਂਕਿ ਪੰਜਾਬ ਪੁਲਸ ਸਭ ਤੋਂ ਵਧੀਆ ਫ਼ੋਰਸ ਹੈ। ਉਨ੍ਹਾਂ ਨੇ ਸੰਦੀਪ ਸਿੰਘ ਦੀਪ ਸਿੱਧੂ, ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲੇ ਦੇ ਕਤਲ ਦੀ ਇੰਟਰਨੈਸ਼ਨਲ ਇਨਕੁਆਰੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ ਸਿੱਖਿਆ ਵਿਭਾਗ ਹੋਇਆ ਸਰਗਰਮ, ਸਕੂਲਾਂ ’ਚ ਸੁੱਕੇ ਦਰੱਖਤਾਂ ਦੀ ਜਾਣਕਾਰੀ ਸਾਂਝੀ ਕਰਨ ਦੇ ਨਿਰਦੇਸ਼

ਇਸ ਮੌਕੇ ਗੁਰਸੇਵਕ ਸਿੰਘ ਜਵਾਹਰਕੇ ਜ਼ਿਲ੍ਹਾ ਪ੍ਰਧਾਨ, ਬਲਵੀਰ ਸਿੰਘ ਬੱਛੋਆਣਾ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਅਤੇ ਜ਼ਿਲਾ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ, ਰਜਿੰਦਰ ਸਿੰਘ ਜਵਾਹਰਕੇ ਵਰਕਿੰਗ ਕਮੇਟੀ ਮੈਂਬਰ, ਜੁਗਿੰਦਰ ਸਿੰਘ ਬੋਹਾ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਅੰਮ੍ਰਿਤਸਰ, ਬਲਦੇਵ ਸਿੰਘ ਸਾਹਨੇਵਾਲੀ ਜਥੇਬੰਦਕ ਸਕੱਤਰ (ਮਾਨਸਾ) ਹਲਕਾ ਇੰਚਾਰਜ ਸਰਦੂਲਗੜ੍ਹ, ਜਸਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਪਵਨ ਸਿੰਘ ਰਮਦਿੱਤੇਵਾਲਾ ਆਦਿ ਹਾਜ਼ਰ ਸਨ।


Anuradha

Content Editor

Related News