45 ਲੱਖ ਰੁਪਏ ਦੇ ਕੌਮਾਂਤਰੀ ਮੁੱਲ ਦੀ ਹੈਰੋਇਨ ਸਮੇਤ ਤਸਕਰ ਨੂੰ ਕੀਤਾ ਗ੍ਰਿਫ਼ਤਾਰ

10/24/2021 4:54:48 PM

ਫਿਰੋਜ਼ਪੁਰ (ਕੁਮਾਰ): ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ.ਐਸ.ਆਈ. ਅੰਗਰੇਜ ਸਿੰਘ ਦੀ ਅਗਵਾਈ ਵਿੱਚ 90 ਗ੍ਰਾਮ ਹੈਰੋਇਨ ਸਮੇਤ ਕਥਿਤ ਤਸਕਰ ਬੂਟਾ ਪੁੱਤਰ ਸਦੀਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਰਕੋਟਿਕ ਕੰਟਰੋਲ ਸੈੱਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਏ.ਐੱਸ.ਆਈ. ਅੰਗਰੇਜ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਪਿੰਡ ਮਧਰੇ ਦੇ ਇਲਾਕੇ ’ਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੇ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਜਦੋਂ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸਦੇ ਕੋਲੋਂ 90 ਗ੍ਰਾਮ ਹੈਰੋਇਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਤਸਕਰ ਦੇ ਖ਼ਿਲਾਫ਼ ਥਾਣਾ ਸਦਰ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਅੱਜ ਅਦਾਲਤ ਵਿਚ ਪੇਸ਼ ਕਰਕੇ ਉਸਦਾ ਪੁਲਸ ਰਿਮਾਂਡ ਲੈ ਕੇ ਪਤਾ ਲਗਾਇਆ ਜਾਵੇਗਾ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਨਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 45 ਲੱਖ ਰੁਪਏ ਦੱਸੀ ਜਾਂਦੀ ਹੈ।

Shyna

This news is Content Editor Shyna