ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ ਰਹੀਆਂ ਜਾਂਚ
Sunday, Oct 25, 2026 - 05:37 PM (IST)
ਮਾਨਸਾ(ਸੰਦੀਪ ਮਿੱਤਲ)- ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਜਾਂਚ ਸੀਬੀਆਈ ਵੱਲੋਂ ਤੇਜ਼ ਕਰ ਦਿੱਤੀ ਗਈ ਹੈ। ਇਸ ਮਾਮਲੇ 'ਚ ਸੀਬੀਆਈ ਦੀਆਂ ਤਿੰਨ ਟੀਮਾਂ ਮਾਨਸਾ 'ਚ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀਆਂ ਹਨ ਅਤੇ ਸਬੂਤ ਇਕੱਠੇ ਕਰਨ ਵਿੱਚ ਜੁਟੀਆਂ ਹੋਈਆਂ ਹਨ। ਜਾਂਚ ਦਾ ਘੇਰਾ ਵਧਣ ਨਾਲ ਕਈ ਅਧਿਕਾਰੀਆਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਬੇਮੌਸਮੀ ਬਾਰਿਸ਼ ਮਗਰੋਂ ਵਧੀ ਠੰਡ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਪ੍ਰਤੀ ਮਾਹਿਰਾਂ ਨੇ ਦਿੱਤੀ ਖਾਸ ਸਲਾਹ
ਜਾਂਚ ਦੌਰਾਨ ਮੁਲਜ਼ਮਾਂ ਨਾਲ ਸਬੰਧਤ ਥਾਵਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਹੋਰ ਅਹਿਮ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਹਥਿਆਰ ਲਾਇਸੈਂਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਲਾਇਸੈਂਸ ਜਾਰੀ ਕਰਨ ਅਤੇ ਨਵੀਨੀਕਰਨ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਹੋਈ ਸੀ ਜਾਂ ਨਹੀਂ। ਇਸ ਮਾਮਲੇ ਵਿੱਚ ਸਬੰਧਤ ਰਿਕਾਰਡ ਦੀ ਜਾਂਚ ਅਹਿਮ ਮੰਨੀ ਜਾ ਰਹੀ ਹੈ। ਸੀਬੀਆਈ ਦੀ ਕਾਰਵਾਈ ਨਾਲ ਕਤਲ ਕਾਂਡ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ-ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
