ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ''ਤੇ ਬੋਲੇ ਇਕਬਾਲ ਝੂੰਦਾ, ਕਿਹਾ- ਪਾਰਟੀ ਵਿਰੋਧੀਆਂ ਨੂੰ ਮੂੰਹ ਦੀ ਖਾਣੀ ਪੈਂਦੀ ਹੈ

Thursday, Nov 10, 2022 - 04:16 PM (IST)

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ''ਤੇ ਬੋਲੇ ਇਕਬਾਲ ਝੂੰਦਾ, ਕਿਹਾ- ਪਾਰਟੀ ਵਿਰੋਧੀਆਂ ਨੂੰ ਮੂੰਹ ਦੀ ਖਾਣੀ ਪੈਂਦੀ ਹੈ

ਸ਼ੇਰਪੁਰ (ਅਨੀਸ਼) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਬਹੁਮਤ ਮੈਂਬਰਾਂ ਨੇ ਪੰਥ ਵਿਰੋਧੀ ਤਾਕਤਾਂ ਵਲੋਂ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਖੇਰੂੰ-ਖੇਰੂੰ ਕਰਨ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿੱਤੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੱਡੇ ਫਰਕ ਨਾਲ ਜਿੱਤ ਨੇ ਸਾਬਿਤ ਕਰ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਅਤੇ ਪੰਥ ਦੀ ਵਾਰਿਸ ਜਥੇਬੰਦੀ ਹੈ ਅਤੇ ਇਸ ਚੋਣ ਸਮੇਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਐਡਵੋਕੇਟ ਧਾਮੀ ਨੂੰ ਜਿੱਤਾ ਕੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕੀਤੀ।

ਇਹ ਵੀ ਪੜ੍ਹੋ- ਬੀਬੀ ਜਗੀਰ ਕੌਰ ਦੀ ਬਗਾਵਤ ਦਾ ਲਾਹਾ ਲੈ ਸਕਦੀ ਹੈ ਭਾਜਪਾ, ਇਸ ਲੋਕ ਸਭਾ ਸੀਟ ਤੋਂ ਮਿਲ ਸਕਦੈ ਮੌਕਾ

ਝੂੰਦਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਬਹੁਤ ਹੀ ਜੋਸ਼, ਜਜ਼ਬੇ ਅਤੇ ਉਤਸ਼ਾਹ ਨਾਲ ਐਡਵੋਕੇਟ ਧਾਮੀ ਨੂੰ ਜਿੱਤਾ ਕੇ ਆਰ. ਐੱਸ. ਐੱਸ. , ਭਾਜਪਾ , ਕਾਂਗਰਸ ਅਤੇ 'ਆਪ' ਪਾਰਟੀ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਅੰਦਾਜ਼ੀ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਜਿੱਤ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਹਮੇਸ਼ਾ ਮੂੰਹ ਦੀ ਖਾਣੀ ਪੈਂਦੀ ਹੈ। ਐਡਵੋਕੇਟ ਝੂੰਦਾਂ ਨੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਆਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਦੀਆਂ ਪੰਥ ਪ੍ਰਤੀ ਜੁੰਮੇਵਾਰੀਆਂ ਨੂੰ ਬੇਹਤਰੀਨ ਕਾਰਗੁਜ਼ਾਰੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਨਾਲ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਵੀ ਮੌਜੂਦ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


author

Anuradha

Content Editor

Related News