‘ਆਪ’ ਨੇ ਹੀ ਆਮ ਘਰਾਂ ਦੇ ਨੌਜਵਾਨਾਂ ਨੂੰ ਟਿਕਟਾਂ ਦੇ ਕੇ ਨਿਵਾਜਿਆ : ਭਗਵੰਤ ਮਾਨ
Saturday, Jun 04, 2022 - 07:31 PM (IST)
ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ, ਜਿਸ ਨੇ ਪਹਿਲਾਂ ਵਿਧਾਨ ਸਭਾ ਚੋਣਾਂ ’ਚ ਆਮ ਲੋਕਾਂ ਨੂੰ ਟਿਕਟਾਂ ਦਿੱਤੀਆਂ ਤੇ ਹੁਣ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ’ਚ ਵੀ ਆਮ ਘਰ ਦੇ ਨੌਜਵਾਨ ਨੂੰ ਟਿੱਕਟ ਦਿੱਤੀ ਹੈ। ਮਾਨ ਜੋ ਕਿ ‘ਆਪ’ ਦੇ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਤੋਂ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਲਈ ਸੰਗਰੂਰ ਪੁੱਜੇ ਸਨ, ਨੇ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਹੱਕ ’ਚ ਵਿਸ਼ਵਾਸ ਪ੍ਰਗਟਾਇਆ ਸੀ ਅਤੇ ਹੁਣ ਵੀ ‘ਆਪ’ ਉਮੀਦਵਾਰ ਦੇ ਹੱਕ ’ਚ ਹੀ ਭੁੱਗਤਣਗੇ।
ਇਹ ਵੀ ਪੜ੍ਹੋ : EU ਨੇ ਰੂਸੀ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਾਈਆਂ ਨਵੀਆਂ ਪਾਬੰਦੀਆਂ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੂੰ ਦੋ ਵਾਰ ਵੱਡੀ ਜਿੱਤ ਨਾਲ ਜੇਤੂ ਬਣਾਇਆ ਅਤੇ ਇਸ ਵਾਰ ਵੀ ‘ਆਪ’ ਦੇ ਉਮੀਦਵਾਰ ਨੂੰ ਜਿਤਾ ਕੇ ਸੰਸਦ ’ਚ ਭੇਜਣਗੇ। ਇਸ ਮੌਕੇ ਭਗਵੰਤ ਮਾਨ ਨੇ ਪੱਤਰਕਾਰਾਂ ਵਲੋਂ ਪੁੱਛੇ ਸਿਆਸੀ ਸਵਾਲਾਂ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ ਤੇ ਇਥੇ ਸਿਆਸੀ ਸਵਾਲ ਜਵਾਬ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਖੁਦ ਪਾਰਟੀ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਵੀ ਕਰਨਗੇ। ਇਸ ਮੌਕੇ ‘ਆਪ’ ਉਮੀਦਵਾਰ ਗੁਰਮੇਲ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ਯੂਜ਼ਰਸ ਲਈ ਖੁਸ਼ਖਬਰੀ, ਜਲਦ ਰੋਲਆਊਟ ਹੋਣਗੇ ਨਵੇਂ ਫੀਚਰਜ਼
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ