ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ''ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ
Saturday, Feb 05, 2022 - 12:02 AM (IST)
ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ 'ਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ 'ਚ 319.29 ਕਰੋੜ ਰੁਪਏ ਦੀਆਂ ਕੀਮਤਾਂ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲਾਰਡ ਨਜ਼ੀਰ ਅਹਿਮਦ ਨੂੰ ਬੱਚਿਆਂ ਦੇ ਯੌਨ ਸ਼ੋਸ਼ਣ ਦੇ ਦੋਸ਼ 'ਚ ਹੋਈ ਸਾਢੇ ਪੰਜ ਸਾਲ ਦੀ ਜੇਲ੍ਹ
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1221 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2960 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ 'ਚੋਂ 2247 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1264 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਤੇ ਮਾਫੀਆ ਦਾ ਖਾਤਮਾ ਕਰਕੇ ਦੇਸ਼ 'ਚ ਇਮਾਨਦਾਰ ਸ਼ਾਸਨ ਦੀ ਮਿਸਾਲ ਕਾਇਮ ਕਰਾਂਗੇ-ਭਗਵੰਤ ਮਾਨ
ਉਨ੍ਹਾਂ ਦੱਸਿਆ ਕਿ ਸਾਰੇ ਹੀ 2832 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ 'ਚ 18,000 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ 'ਚ ਕੁੱਲ 3,90,275 ਲਾਇਸੈਂਸੀ ਹਥਿਆਰਾਂ 'ਚੋਂ ਹੁਣ ਤੱਕ 3,77,390 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ 'ਚ 85 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਕੈਪਟਨ ਵਾਂਗ ਚੰਨੀ, ਸਿੱਧੂ ਅਤੇ ਰੰਧਾਵਾ ਵੀ ਨਹੀਂ ਦੇ ਸਕੇ ਬੇਅਦਬੀਆਂ ਦਾ ਇਨਸਾਫ਼ : ਹਰਪਾਲ ਚੀਮਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।