ਜਗਦੀਪ ਨਕੱਈ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

03/24/2020 3:20:33 PM

ਮਾਨਸਾ (ਮਿੱਤਲ): ਦੁਨੀਆ 'ਚ ਕੋਰੋਨਾ ਵਾਇਰਸ ਦੇ ਸੰਕਟ ਦੇ ਆਉਣ ਤੋਂ ਬਾਅਦ ਸਰਬੱਤ ਦੇ ਭਲੇ ਲਈ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਅਰਦਾਸ ਕਰਕੇ ਕਾਮਨਾ ਕੀਤੀ ਹੈ ਕਿ ਦੁਨੀਆ ਤੇ ਛਾਏ ਇਸ ਸੰਕਟ ਨੂੰ ਮਨੁੱਖਤਾ ਨੂੰ ਬਚਾਇਆ ਜਾਵੇ, ਤਾਂ ਜੋ ਅਸੀਂ ਪ੍ਰਮਾਤਮਾ ਦੀ ਰਜਾ 'ਚ ਰਹਿ ਕੇ ਆਪਣੀ ਜ਼ਿੰਦਗੀ ਦਾ ਆਨੰਦ ਮਾਣ ਸਕੀਏ।

ਉਨ੍ਹਾਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਫੋਟੋ ਅੱਗੇ ਅਰਦਾਸ ਕਰਦਿਆਂ ਕਾਮਨਾ ਕੀਤੀ ਹੈ ਕਿ ਇਹ ਮਹਾਂਮਾਰੀ ਦੁਨੀਆ 'ਚ ਤਬਾਹੀ ਮਚਾ ਰਹੀ ਹੈ। ਪਰ ਹਮੇਸ਼ਾ ਪ੍ਰਮਾਤਮਾ ਨੇ ਸਾਡੇ ਤੇ ਮਿਹਰ ਭਰਿਆ ਹੱਥ ਰੱਖਿਆ ਹੈ। ਜੇਕਰ ਮਨੁੱਖ ਹਥੌਂ ਕੋਈ ਖਿਮਾ ਜਾਂਚਕਾ ਹੋਈ ਹੈ ਤਾਂ ਪ੍ਰਮਾਤਮਾ ਸਾਨੂੰ ਮੁਆਫੀ ਦੇ ਕੇ ਇਸ ਨਾਮੁਰਾਦ ਬੀਮਾਰੀ ਤੋਂ ਬਚਾਵੇਗਾ। ਸਾਨੂੰ ਔਖੇ ਵੇਲੇ ਇਹ ਸੰਕਟ 'ਚੋਂ ਕੱਢਣ ਲਈ ਉਨ੍ਹਾਂ ਸਾਰੀ ਮਨੁੱਖਤਾ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਹੈ ਕਿ ਇਨਸਾਨ ਇਸ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆਂ,ਪੁਲਸ ਕਰਮਚਾਰੀਆਂ ਅਤੇ ਸਿਹਤ ਵਿਭਾਗ ਦਾ ਹੌਂਸਲਾ ਵਧਾਉਣ ਤੋਂ ਇਲਾਵਾ ਉਨ੍ਹਾਂ ਨੂੰ ਡਿਊਟੀ ਦੇਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਸੂਬੇ 'ਚ ਲੱਗੀ ਧਾਰਾ 144 ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਇਹ ਧਾਰਾ ਸਾਨੂੰ ਇਕੱਠਾਂ ਤੋਂ ਬਚਾਉਣ ਲਈ ਲਾਈ ਗਈ ਹੈ ਜੋ ਪੂਰਨ ਤੌਰ 'ਤੇ ਮਨੁੱਖਤਾ ਦੇ ਹਿੱਤ ਵਿੱਚ ਹੈ। ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਬੀਮਾਰੀ ਦੇ ਟਾਕਰੇ ਲਈ ਸਰਕਾਰਾਂ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਖੁਦ ਤੇ ਲੋਕਾਂ ਨੂੰ ਇਸ ਸੰਕਟ 'ਚੋਂ ਕੱਢਣ। ਉਨ੍ਹਾਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਦਾ ਹਰ ਨੁਮਾਇੰਦਾ, ਵਰਕਰ ਇਸ ਸੇਵਾ ਭਾਵਨਾ ਨਾਲ ਲੋਕਾਂ ਲਈ ਮੁਸੀਬਤ ਬਣੀ ਇਸ ਬੀਮਾਰੀ ਨੂੰ ਭਜਾਉਣ ਵਿੱਚ ਸਹਿਯੋਗ ਕਰੇਗਾ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਤਹਿਤ ਉਨ੍ਹਾਂ ਦਾ ਪੂਰਨ ਤੌਰ 'ਤੇ ਪਾਲਣ ਕਰੇਗਾ।  ਇਸ ਮੌਕੇ ਜਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਜਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਹਲਕਾ ਇਮਚਾਰਜ ਬੁਢਲਾਡਾ ਡਾ: ਨਿਸ਼ਾਨ ਸਿੰਘ, ਯੂਥ ਅਕਾਲੀ ਦਲ ਜਿਲ੍ਹਾ ਮਾਨਸਾ ਦੇ ਗੁਰਪ੍ਰੀਤ ਚਹਿਲ, ਯੂਥ ਆਗੂ ਗੋਲਡੀ ਗਾਂਧੀ, ਬੱਬੀ ਰੋਮਾਣਾ ਤੋਂ ਇਲਾਵਾ ਹੋਰਨਾਂ ਨੇ ਵੀ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Shyna

This news is Content Editor Shyna