ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ
Saturday, Aug 01, 2026 - 05:25 PM (IST)
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਪੁਰਾਣੇ ਵਪਾਰੀ ਆਗੂ ਜਗਦੀਸ਼ ਲਾਲ ਛਾਬੜਾ ਨੂੰ ਜ਼ਿਲ੍ਹਾ ਮੋਗਾ ਦਾ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨ ਕੇ ਸ਼ਰਮਾ ਨੇ ਦੱਸਿਆ ਕਿ ਜਗਦੀਸ਼ ਲਾਲ ਛਾਬੜਾ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
