ਜਗਰਾਓ ਦੀ ਦਾਣਾ ਮੰਡੀ ’ਚ ਮੂੰਗੀ ਦੀ ਫ਼ਸਲ ਵੇਚਣ ਆਏ ਕਿਸਾਨਾਂ ਦੀ ਹੋ ਰਹੀ ਹੈ ਸ਼ਰੇਆਮ ਲੁੱਟ

06/15/2021 1:39:42 PM

ਜਗਰਾਓ (ਹੇਮ ਰਾਜ ਬੱਬਰ) - ਜਗਰਾਓ ਦੀ ਦਾਣਾ ਮੰਡੀ ਵਿੱਚ ਮੂੰਗੀ ਦੀ ਫ਼ਸਲ ਵੇਚਣ ਲਈ ਕਿਸਾਨ ਦੂਰੋਂ-ਦੂਰੋਂ ਪਹੁੰਚ ਰਹੇ ਹਨ। ਸਰਕਾਰੀ ਖਰੀਦ ਨਾ ਹੋਣ ਕਰਕੇ ਇਸ ਇਲਾਕੇ ਦੇ ਵਪਾਰੀ ਕਿਸਾਨਾਂ ਦੀ ਮਜ਼ਬੂਰੀ ਦਾ ਫ਼ਾਇਦਾ ਉਠਾ ਕੇ ਉਨ੍ਹਾਂ ਨੂੰ ਸਰਕਾਰੀ ਰੇਟ ਦੀ ਥਾਂ ਆਪਣੀ ਮਨਮਰਜੀ ਦਾ ਰੇਟ ਲੱਗਾ ਰਹੇ ਹਨ, ਜਿਸ ਨਾਲ ਉਹ ਕਿਸਾਨਾਂ ਨੂੰ ਸ਼ਰੇਆਮ ਲੁੱਟ ਰਹੇ ਹਨ। ਇਸ ਲੁੱਟ ’ਤੇ ਕਾਬੂ ਪਾਉਣ ਵਾਲੀ ਜਗਰਾਓਂ ਮਾਰਕੀਟ ਕਮੇਟੀ ਦੇ ਅਧਿਕਾਰੀ ਕੁਝ ਨਹੀਂ ਕਰ ਰਹੇ। ਉਹ ਇਕ ਕੰਮ ’ਚ ਵਪਾਰੀਆਂ ਦਾ ਸਾਥ ਦਿੰਦੇ ਹੋਏ ਇਸ ਮਾਮਲੇ ’ਤੇ ਚੁੱਪੀ ਧਾਰ ਕੇ ਬੈਠੇ ਹੋਏ ਹਨ। ਬਹੁਤ ਸਾਰੇ ਕਿਸਾਨ ਅਜਿਹੇ ਹਨ, ਜੋ ਚੁਪਚਾਪ ਇਸ ਲੁੱਟ ਦਾ ਸ਼ਿਕਾਰ ਹੋ ਕੇ ਆਪਣੀ ਫ਼ਸਲ ਵੇਚਣ ਨੂੰ ਮਜਬੂਰ ਹੋ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਪਤਨੀ ਅਤੇ ਧੀ ਨੂੰ ਉਤਾਰਿਆ ਮੌਤ ਦੇ ਘਾਟ

PunjabKesari

ਦੱਸ ਦੇਈਏ ਕਿ ਏਸ਼ੀਆ ਦੀ ਦੂਸਰੀ ਵੱਡੀ ਦਾਣਾ ਮੰਡੀ ਵਿੱਚ ਇਸ ਸਮੇਂ ਮੂੰਗੀ ਦੀ ਦਾਲ ਦਾ ਸੀਜਨ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਆਪਣੀ ਮੂੰਗੀ ਦੀ ਫ਼ਸਲ ਲੈ ਕੇ ਇਸ ਮੰਡੀ ਵਿੱਚ ਆ ਰਹੇ ਹਨ ਪਰ ਇਸ ਮੰਡੀ ਵਿੱਚ ਮੂੰਗੀ ਖਰੀਦਣ ਵਾਲੇ ਵਪਾਰੀ ਸਿਰਫ਼ ਚਾਰ ਹਨ। ਉਕਤ ਵਪਾਰੀ ਆਪਣੀ ਮਰਜ਼ੀ ਨਾਲ ਕਿਸਾਨਾਂ ਨੂੰ ਮੂੰਗੀ ਦਾ ਮੁੱਲ ਦੇ ਕੇ ਕਿਸਾਨਾਂ ਦੀ ਫ਼ਸਲ ਖਰੀਦ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਧੀ ਦੇ ਪ੍ਰੇਮ ਸਬੰਧਾਂ 'ਚ ਮਾਂ ਦੇ ਰਹੀ ਸੀ ਸਾਥ, ਪਿਓ ਨੇ ਦੋਵਾਂ ਨੂੰ ਦਿੱਤਾ ਨਹਿਰ 'ਚ ਧੱਕਾ

ਦੂਜੇ ਪਾਸੇ ਸਰਕਾਰ ਵਲੋਂ ਮੂੰਗੀ ਦਾ ਸਮਰਥਨ ਮੁੱਲ 7000 ਰੁਪਏ ਤੈਅ ਕੀਤਾ ਹੋਇਆ ਹੈ ਪਰ ਸਰਕਾਰੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਨੂੰ ਆਪਣੀ ਫ਼ਸਲ ਪ੍ਰਾਈਵੇਟ ਤੌਰ ’ਤੇ 5500 ਤੋਂ 6000 ਰੁਪਏ ਤੱਕ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮਾਰਕੀਟ ਕਮੇਟੀ ਵੀ ਇਸ ਮਸਲੇ ਵਿੱਚ ਕੁਝ ਨਹੀਂ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਇਸ ਬਾਰੇ ਜਦੋ ਮਾਰਕੀਟ ਕਮੇਟੀ ਦੇ ਸੈਕਟਰੀ ਜਸ਼ਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੂੰਗੀ ਦਾ ਸੀਜਨ ਵਧੀਆਂ ਚੱਲ ਰਿਹਾ ਹੈ। ਉਨ੍ਹਾਂ ਵਲੋਂ ਵਪਾਰੀਆਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਗਈ ਹੈ। ਇਸ ਦੇ ਬਾਵਜੂਦ ਜੇਕਰ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਆਈ ਤਾਂ ਵਪਾਰੀਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 19 ਸਾਲਾ ਨੌਜਵਾਨ ਦੀ ਹੋਈ ਮੌਤ (ਤਸਵੀਰਾਂ)


rajwinder kaur

Content Editor

Related News