ਜਗਰਾਉਂ ਨਗਰ ਕੌਂਸਲ ਦੀਆਂ ਹੋਣ ਵਾਲੀਆਂ ਚੋਣਾਂ ਦੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਤਿਆਰੀ

01/15/2021 11:01:30 AM

ਜਗਰਾਉਂ (ਬੱਬਰ) - ਜਗਰਾਉਂ ਨਗਰ ਕੌਂਸਲ ਦੀਆਂ ਹੋਣ ਵਾਲੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪੂਰੀ ਤਿਆਰੀ ਕਰ ਲਈ ਹੈ। ਇਸੇ ਲੜੀ ਵਿੱਚ ਜਗਰਾਓ ਦੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਅਤੇ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਨੇ ਹਲਕੇ ਦੇ 23 ਵਾਰਡਾਂ ਵਿਚੋਂ 13 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਮੌਕੇ ਜਿਥੇ ਸਾਰੇ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਬਣਨ ’ਤੇ ਬਹੁਤ ਖੁਸ਼ ਨਜ਼ਰ ਆਏ, ਉਥੇ ਹੀ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਸਾਰੇ ਵਾਰਡਾਂ ਵਿਚੋਂ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ। 

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ

ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਤੇ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਗਰਾਉਂ ਇਲਾਕੇ ਵਿੱਚ ਭਾਜਪਾ ਹੁਣ ਪੂਰੀ ਤਰਾਂ ਖ਼ਤਮ ਹੋਣ ਦੇ ਕਿਨਾਰੇ ’ਤੇ ਹੈ। ਇਸੇ ਲੜੀ ਵਿੱਚ ਅੱਜ ਜੋ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ, ਉਸ ਲਿਸਟ ਵਿੱਚ 6 ਉਮੀਦਵਾਰ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਹਨ। ਭਾਜਪਾ ਨੂੰ ਕਿਸਾਨ ਮਾਰੂ ਕਾਨੂੰਨ ਬਨਾਉਣ ਕਰਕੇ ਇਸ ਵਾਰ ਕੌਂਸਲ ਚੋਣਾਂ ਵਿੱਚ ਭਾਜਪਾ ਨੂੰ ਉਮੀਦਵਾਰ ਵੀ ਨਹੀਂ ਲੱਭਣਗੇ ਅਤੇ ਅਕਾਲੀ ਦਲ ਸਾਰੇ ਵਾਰਡਾਂ ਵਿਚੋਂ ਬਹੁਤ ਵਧੀਆ ਢੰਗ ਨਾਲ ਜਿੱਤ ਪ੍ਰਾਪਤ ਕਰੇਗਾ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ


rajwinder kaur

Content Editor

Related News